Friday, 2nd of October 2026

ਕਾਂਗਰਸ ਹਾਈਕਮਾਂਡ ਦਾ ਵੱਡਾ ਫੈਸਲਾ: ਇਸ ਆਗੂ ਨੂੰ ਬਣਾਇਆ ਗਿਆ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦਾ ਚੇਅਰਪਰਸਨ

Edited By: Lajwinder Kaur | Updated at:
ਕਾਂਗਰਸ ਹਾਈਕਮਾਂਡ ਦਾ ਵੱਡਾ ਫੈਸਲਾ: ਇਸ ਆਗੂ ਨੂੰ ਬਣਾਇਆ ਗਿਆ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦਾ ਚੇਅਰਪਰਸਨ

ਕਾਂਗਰਸ ਹਾਈਕਮਾਂਡ ਦਾ ਵੱਡਾ ਫੈਸਲਾ: ਇਸ ਆਗੂ ਨੂੰ ਬਣਾਇਆ ਗਿਆ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦਾ ਚੇਅਰਪਰਸਨ

ਜਿਵੇਂ ਕਿ ਸਭ ਜਾਣਦੇ ਹਨ ਕਿ ਅਗਲੇ ਸਾਲ ਯਾਨੀਕਿ 2027 ਦੇ ਵਿੱਚ ਪੰਜਾਬ ਵਿਧਾਨ ਸਭ ਚੋਣਾਂ ਹੋਣ ਵਾਲੀਆਂ ਹਨ। ਇਸ ਲਈ ਪੰਜਾਬ ਕਾਂਗਰਸ ਵੀ ਪੂਰੀ ਤਰ੍ਹਾਂ ਪੱਬਾਂ ਭਾਰ ਹੋਈ ਪਈ ਹੈ। ਹੁਣ ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਪੰਜਾਬ ਕਾਂਗਰਸ ਵਿੱਚ ਅਹਿਮ ਨਿਯੁਕਤੀ ਕਰਦਿਆਂ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਨੂੰ ਪੰਜਾਬ ਐੱਸ.ਸੀ. (SC) ਡਿਪਾਰਟਮੈਂਟ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਹਾਈਕਮਾਂਡ ਦੇ ਇਸ ਫੈਸਲੇ ਦਾ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।

ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਹਾਈਕਮਾਂਡ ਨੇ ਉਨ੍ਹਾਂ 'ਤੇ ਭਰੋਸਾ ਜਤਾਉਂਦਿਆਂ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਲੱਕੀ ਪੱਖੋਕੇ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਵਰਗਾਂ ਵਿੱਚ ਕਾਂਗਰਸ ਦੀ ਪਕੜ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਪੋਸਟ ਪਾ ਕੇ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਨੂੰ ਵਧਾਈ ਦਿੱਤੀ ਹੈ ਅਤੇ ਨਾਲ ਹੀ ਲਿਖਿਆ ਹੈ- ''ਸ: ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿਭਾਗ ਦੇ ਚੇਅਰਮੈਨ ਨਿਯੁਕਤ ਹੋਣ ‘ਤੇ ਦਿਲੋਂ ਮੁਬਾਰਕਾਂ।

ਮੈਨੂੰ ਪੂਰਾ ਭਰੋਸਾ ਹੈ ਕਿ ਉਹ ਇਸ ਨਵੀਂ ਭੂਮਿਕਾ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਦੇ ਪਿਛੜੇ ਵਰਗਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉੱਪਰ ਲਿਆਉਣਗੇ। @luckypakhoinc''

ਆਪਣੀ ਨਿਯੁਕਤੀ ਤੋਂ ਬਾਅਦ ਲੱਕੀ ਪੱਖੋਕੇ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਵੱਖ-ਵੱਖ ਆਗੂਆਂ ਨੇ ਉਮੀਦ ਜਤਾਈ ਹੈ ਕਿ ਉਹ ਦਲਿਤ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਪ੍ਰਮੁੱਖਤਾ ਨਾਲ ਚੁੱਕਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਨੇ ਵੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।