Friday, 6th of November 2026

DC ਦਫ਼ਤਰ ਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ, ਪੰਜਾਬ ਭਰ ‘ਚ ਸਰਕਾਰੀ ਕੰਮਕਾਜ ਠੱਪ, ਦਫਤਰਾਂ ‘ਚ ਲੋਕ ਖੱਜਲ ਖੁਆਰ….

ਪੰਜਾਬ ਵਿੱਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 23 ਜੁਲਾਈ ਤੋਂ 26 ਜੁਲਾਈ ਤੱਕ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਗੁਰਦਾਸਪੁਰ ਅਤੇ ਸੰਗਰੂਰ ਸਮੇਤ ਪੂਰੇ ਪੰਜਾਬ ਵਿੱਚ ਡੀਸੀ ਦਫ਼ਤਰਾਂ, ਐਸਡੀਐਮ ਦਫ਼ਤਰਾਂ ਅਤੇ ਤਹਿਸੀਲਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਕਾਰਨ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Edited By: Lajwinder Kaur | Updated at:
DC ਦਫ਼ਤਰ ਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ, ਪੰਜਾਬ ਭਰ ‘ਚ ਸਰਕਾਰੀ ਕੰਮਕਾਜ ਠੱਪ, ਦਫਤਰਾਂ ‘ਚ ਲੋਕ ਖੱਜਲ ਖੁਆਰ….

DC ਦਫ਼ਤਰ ਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ, ਪੰਜਾਬ ਭਰ ‘ਚ ਸਰਕਾਰੀ ਕੰਮਕਾਜ ਠੱਪ, ਦਫਤਰਾਂ ‘ਚ ਲੋਕ ਖੱਜਲ ਖੁਆਰ….

ਪੰਜਾਬ ਵਿੱਚ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮਨਵਾਉਣ ਲਈ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ 23 ਜੁਲਾਈ ਤੋਂ 26 ਜੁਲਾਈ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸੇ ਲੜੀ ਤਹਿਤ ਗੁਰਦਾਸਪੁਰ ਵਿੱਚ ਵੀ ਡੀਸੀ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਕੰਮਕਾਜ ਪੂਰੀ ਤਰ੍ਹਾਂ ਠੱਪ, ਲੋਕ ਖੱਜਲ-ਖੁਆਰ

ਹੜਤਾਲ ਕਾਰਨ ਡੀਸੀ ਦਫ਼ਤਰ, ਐਸਡੀਐਮ (SDM) ਦਫ਼ਤਰ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਰੋਜ਼ਾਨਾ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਆਪਣੇ ਜ਼ਰੂਰੀ ਕੰਮ-ਕਾਰ ਕਰਵਾਉਣ ਲਈ ਦਫ਼ਤਰਾਂ ਵਿੱਚ ਪਹੁੰਚ ਰਹੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਬਿਨਾਂ ਕੰਮ ਕਰਵਾਏ ਹੀ ਵਾਪਸ ਪਰਤਣ ਲਈ ਮਜਬੂਰ ਹਨ।

ਮੁਲਾਜ਼ਮ ਯੂਨੀਅਨ ਦੀਆਂ ਮੁੱਖ ਮੰਗਾਂ:

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨੇ ਪ੍ਰਦਰਸ਼ਨ ਦੌਰਾਨ ਆਪਣੀਆਂ ਮੰਗਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਇਹ ਹੜਤਾਲ ਹੇਠ ਲਿਖੀਆਂ ਮੁੱਖ ਮੰਗਾਂ ਨੂੰ ਪੂਰਾ ਕਰਵਾਉਣ ਲਈ ਬੁਲਾਈ ਗਈ ਹੈ:

ਪੁਰਾਣੀ ਪੈਨਸ਼ਨ ਸਕੀਮ (OPS) ਦੀ ਮੁਕੰਮਲ ਬਹਾਲੀ।

ਮਹਿੰਗਾਈ ਭੱਤੇ (DA) ਦੀਆਂ 18% ਬਕਾਇਆ ਕਿਸ਼ਤਾਂ ਦੀ ਅਦਾਇਗੀ।

ਕਈ ਵਿਭਾਗਾਂ ਅਤੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਰੁਕੀਆਂ ਹੋਈਆਂ ਤਰੱਕੀਆਂ (Promotions)।

ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਇਹ ਜਾਇਜ਼ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ, ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸੰਘਰਸ਼ ਨੂੰ ਹੋਰ ਵੀ ਤਿੱਖਾ ਅਤੇ ਤੇਜ਼ ਕਰਨਗੇ।

ਸੰਗਰੂਰ ‘ਚ ਵੀ ਐਸਡੀਐਮ ਅਤੇ ਡੀਸੀ ਦਫ਼ਤਰ ਦੇ ਸਰਕਾਰੀ ਕਰਮਚਾਰੀਆਂ ਨੇ ਸ਼ੁਰੂ ਕੀਤੀ ਹੜਤਾਲ

ਪੰਜਾਬ ਭਰ ਦੇ ਵਿੱਚ ਡੀਸੀ ਦਫ਼ਤਰਾਂ, ਐਸਡੀਐਮ ਦਫ਼ਤਰਾਂ ਅਤੇ ਤਹਿਸੀਲਾਂ ਵਿੱਚ ਕੰਮ ਕਰਨ ਵਾਲੇ ਸਮੂਹ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਦੋ ਦਿਨਾਂ ਦੀ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਵੀ ਡੀਸੀ ਦਫ਼ਤਰ ਅਤੇ ਐਸਡੀਐਮ ਦਫ਼ਤਰ ਦੇ ਸਰਕਾਰੀ ਕਰਮਚਾਰੀਆਂ ਨੇ ਪੂਰਨ ਤੌਰ 'ਤੇ ਕਲਮ ਛੋੜ ਹੜਤਾਲ ਦਾ ਆਗਾਜ਼ ਕਰ ਦਿੱਤਾ ਹੈ, ਜਿਸ ਕਾਰਨ ਦਫ਼ਤਰਾਂ ਵਿੱਚ ਸਰਕਾਰੀ ਕੰਮਕਾਜ ਠੱਪ ਹੋ ਗਿਆ ਹੈ ਅਤੇ ਦੂਰ-ਦੁਰਾਡੇ ਤੋਂ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।