ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਡਿਪੋਰਟ ਕੀਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੀ NIA ਹਿਰਾਸਤ 7 ਦਿਨਾਂ ਲਈ ਹੋਰ ਵਧਾ ਦਿੱਤੀ ਹੈ । ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ NIA ਮੁੱਖ ਦਫ਼ਤਰ ਵਿੱਚ ਸਖ਼ਤ ਸੁਰੱਖਿਆ ਵਿਚਾਲੇ ਹੋਈ ਸੁਣਵਾਈ ਦੌਰਾਨ ਅਮਨੋਲ ਬਿਸ਼ਨੋਈ ਦੀ ਹਿਰਾਸਤ 5 ਦਸੰਬਰ ਤੱਕ ਵਧਾਉਣ ਦਾ ਹੁਕਮ ਦਿੱਤਾ ਹੈ ।
NCP ਆਗੂ ਸਿੱਦੀਕੀ ਕਤਲ, ਅਪਰੈਲ 2024 ਵਿੱਚ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ 'ਤੇ ਗੋਲੀਬਾਰੀ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਮੇਤ ਹੋਰ ਅਪਰਾਧਾਂ ਦੇ ਸਬੰਧ ਵਿੱਚ ਲੋੜੀਂਦੇ ਅਨਮੋਲ ਨੂੰ 18 ਨਵੰਬਰ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ। ਉਸ ਨੂੰ ਪਿਛਲੇ ਸਾਲ ਨਵੰਬਰ ਵਿੱਚ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ।

ਇਸ ਤੋਂ ਪਹਿਲਾਂ 19 ਨਵੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਤੇ ਕਰੀਬੀ ਸਾਥੀ ਅਨਮੋਲ ਨੂੰ 11 ਦਿਨਾਂ ਲਈ NIA ਦੀ ਹਿਰਾਸਤ ਵਿੱਚ ਭੇਜਿਆ ਗਿਆ ਸੀ । ਅਮਰੀਕਾ ਵਿੱਚ ਰਹਿ ਰਿਹਾ ਅਨਮੋਲ ਸਾਲ 2022 ਤੋਂ ਫਰਾਰ ਸੀ । ਅਨਮੋਲ ਆਪਣੇ ਜੇਲ੍ਹ ਵਿੱਚ ਬੰਦ ਭਰਾ ਲਾਰੈਂਸ ਦੀ ਅਗਵਾਈ ਵਾਲੇ ਅੱਤਵਾਦੀ-ਗੈਂਗਸਟਰ ਸਿੰਡੀਕੇਟ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ 19ਵਾਂ ਮੁਲਜ਼ਮ ਹੈ।