Thursday, 13th of November 2025

ਹਥਿਆਰ ਤਸਕਰੀ ਰੈਕੇਟ ਬੇਨਕਾਬ, 2 ਮੁਲਜ਼ਮ ਕਾਬੂ

Reported by: Gurpreet Singh  |  Edited by: Jitendra Baghel  |  November 11th 2025 01:32 PM  |  Updated: November 11th 2025 01:32 PM
ਹਥਿਆਰ ਤਸਕਰੀ ਰੈਕੇਟ ਬੇਨਕਾਬ, 2 ਮੁਲਜ਼ਮ ਕਾਬੂ

ਹਥਿਆਰ ਤਸਕਰੀ ਰੈਕੇਟ ਬੇਨਕਾਬ, 2 ਮੁਲਜ਼ਮ ਕਾਬੂ

ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਤੇ ਦੋ ਮੁਲਜ਼ਮ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਰੀ ਤੇ ਵਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ।

ਮੁਲਜ਼ਮਾਂ ਕੋਲੋਂ 6 ਗਲਾਕ 9 MM ਪਿਸਤੌਲ, 4 ਮੈਗਜ਼ੀਨ ਤੇ 4 ਕਾਰਤੂਸ ਬਰਾਮਦ ਕੀਤੇ ਗਏ ਹਨ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਵਿਕਰਮਜੀਤ ਸਿੰਘ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਇਕ ਪਾਕਿਸਤਾਨੀ ਤਸਕਰ ਦੇ ਨਾਲ ਸਬੰਧ ਰੱਖਦਾ ਸੀ। ਉਸ ਦੇ ਖੁਲਾਸੇ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਹੋਰ ਗਲਾਕ ਪਿਸਤੌਲ ਬਰਾਮਦ ਕੀਤੀਆਂ।

ਪੁਲਿਸ ਨੇ ਦੋਸ਼ੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਗਿਰੋਹ ਦੇ ਹੋਰ ਮੈਂਬਰਾਂ ਤੇ ਸਰਹੱਦ ਪਾਰ ਬੈਠੇ ਸਰਗਨਿਆਂ ਦੀ ਪਛਾਣ ਕੀਤੀ ਜਾ ਸਕੇ। ਇਸ ਮਾਮਲੇ ਵਿੱਚ ਤਸਕਰੀ, ਹਥਿਆਰ ਐਕਟ ਅਤੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੇ ਆਪਣੇ ਪਾਕਿਸਤਾਨ-ਅਧਾਰਤ ਸਮੱਗਲਰ ਦੇ ਸੰਪਰਕ ਦੀ ਗੱਲ ਕਬੂਲੀ। 

TAGS