Monday, 21st of September 2026

ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੇ SGPC ਨੂੰ ਸਿੱਧੇ ਸਵਾਲ; ‘ਧਾਮੀ ਸਾਬ੍ਹ ਦੱਸੋ- ਔਰਤ ਨੂੰ ਕਿਸ ਮਕਸਦ ਲਈ ਬੁਲਾਇਆ’

ਅਮਰਜੀਤ ਚਾਵਲਾ ਨਾਲ ਜੁੜੇ ਵਿਵਾਦ ਨੇ ਪੰਜਾਬ ਦੇ ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਭਾਰੀ ਹਲਚਲ ਪੈਦਾ ਕਰ ਦਿੱਤੀ ਹੈ, ਜਿਸ ਕਾਰਨ ਸੂਬੇ ਦਾ ਮਾਹੌਲ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਆਗੂਆਂ ਵੱਲੋਂ ਤਿੱਖੇ ਬਿਆਨ ਅਤੇ ਦੋਸ਼-ਪ੍ਰਤਿਦੋਸ਼ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ, ਉੱਥੇ ਹੀ ਦੂਜੇ ਪਾਸੇ ਇਸ ਪੂਰੇ ਘਟਨਾਕ੍ਰਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸਿਆਸੀ ਗਲਿਆਰਿਆਂ ਵਿੱਚ ਵੱਡੀ ਬਹਿਸ ਛੇੜ ਦਿੱਤੀ ਹੈ।

Edited By: Lajwinder Kaur | Updated at:
ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੇ SGPC ਨੂੰ ਸਿੱਧੇ ਸਵਾਲ; ‘ਧਾਮੀ ਸਾਬ੍ਹ ਦੱਸੋ- ਔਰਤ ਨੂੰ ਕਿਸ ਮਕਸਦ ਲਈ ਬੁਲਾਇਆ’

ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੇ SGPC ਨੂੰ ਸਿੱਧੇ ਸਵਾਲ; ‘ਧਾਮੀ ਸਾਬ੍ਹ ਦੱਸੋ- ਔਰਤ ਨੂੰ ਕਿਸ ਮਕਸਦ ਲਈ ਬੁਲਾਇਆ’

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਉਂਦਿਆਂ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਐਸ.ਜੀ.ਪੀ.ਸੀ., ਅਕਾਲੀ ਦਲ ਦੇ ਪ੍ਰਧਾਨ ਅਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਇਸ ਪੂਰੇ ਘਟਨਾਕ੍ਰਮ ਦਾ ਸਪੱਸ਼ਟ ਜਵਾਬ ਦੇਣ ਅਤੇ ਪੰਜਾਬ ਸਰਕਾਰ ਵਿਸ਼ੇਸ਼ ਜਾਂਚ ਟੀਮ (SIT) ਬਣਾ ਕੇ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਏ।

"ਕਿਰਦਾਰਕੁਸ਼ੀ ਕਰਨ ਲਈ ਬੁਲਾਇਆ ਗਿਆ ਸੀ ਮਹਿਲਾ ਨੂੰ"

ਮੀਡੀਆ ਸਾਹਮਣੇ ਵੱਡੇ ਖੁਲਾਸੇ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਨੀਅਤ ਨਾਲ ਹੀ ਸਬੰਧਤ ਮਹਿਲਾ ਨੂੰ ਬੁਲਾਇਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਬੀਤੇ 2 ਦਸੰਬਰ ਦੇ ਹੁਕਮਾਂ ਦਾ ਬਦਲਾ ਲੈਣ ਦੇ ਮਕਸਦ ਤਹਿਤ ਉਸ ਬੀਬੀ ਨੂੰ ਸਾਹਮਣੇ ਲਿਆਉਂਦਾ ਗਿਆ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਨੂੰ ਸੰਗਤ ਦੇ ਸਾਹਮਣੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਖਿਰ ਉਸ ਮਹਿਲਾ ਨੂੰ ਕਿਸ ਮਕਸਦ ਅਤੇ ਕਿਸ ਦੇ ਇਸ਼ਾਰੇ 'ਤੇ ਬੁਲਾਇਆ ਗਿਆ ਸੀ।

ਧਾਮੀ ਸਾਬ੍ਹ ਦੇਣ ਅਸਤੀਫ਼ਾ -ਗਿਆਨੀ ਹਰਪ੍ਰੀਤ ਸਿੰਘ

ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਇਸ ਪੂਰੇ ਘਟਨਾਕ੍ਰਮ ਦਾ ਕੋਈ ਜਵਾਬ ਨਹੀਂ ਹੈ, ਤਾਂ ਉਨ੍ਹਾਂ ਨੂੰ ਆਪਣੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜੋੜ ਦਿੱਤਾ ਕਿ ਸਬੰਧਤ ਜਥੇਦਾਰ ਨੂੰ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਜਵਾਬਦੇਹ ਹੋਣਾ ਪਵੇਗਾ।

ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਹੋਏ ਕੇਸ ਅਤੇ ਲੱਗੇ ਦੋਸ਼ਾਂ ਦੀ ਅਸਲ ਸੱਚਾਈ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਸਿਰਫ਼ ਇੱਕ ਉੱਚ-ਪੱਧਰੀ ਐੱਸ.ਆਈ.ਟੀ. (SIT) ਰਾਹੀਂ ਹੀ ਕਰਵਾਈ ਜਾਵੇ।