ਪੰਜਾਬ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਵੱਲੋਂ ਧਰਮਕੋਟ ਨਗਰ ਕੌਂਸਲ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਵੱਖ-ਵੱਖ ਵਾਰਡਾਂ ਤੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਧਰਮਕੋਟ ਦੇ ਵੱਖ-ਵੱਖ ਵਾਰਡਾਂ ਤੋਂ 7 ਉਮੀਦਵਾਰਾਂ ਨੂੰ ਪਾਰਟੀ ਦੀ ਟਿਕਟ ਦਿੱਤੀ ਗਈ ਹੈ।
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਧਰਮਕੋਟ ਦੇ ਸਿਆਸੀ ਮਾਹੌਲ ਵਿੱਚ ਚੋਣ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਹੁਣ ਪਾਰਟੀ ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਤਿਆਰੀ ਸ਼ੁਰੂ ਕਰਨਗੇ।

ਇਸ ਤੋਂ ਪਹਿਲਾਂ AAP ਨੇ ਵੀ ਜਾਰੀ ਕੀਤੀ ਸੀ ਉਮੀਦਵਾਰਾਂ ਦੀ ਸੂਚੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਵੱਲੋਂ ਵੀ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਾਰਟੀ ਨੇ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿਖੇ ਹੋਣ ਵਾਲੀਆਂ MC ਚੋਣਾਂ ਲਈ ਕੁੱਲ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ।
ਇਸ ਸੂਚੀ ਵਿੱਚ ਤਿੰਨਾਂ ਥਾਵਾਂ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਦੇ ਨਾਂ ਸ਼ਾਮਲ ਸਨ। ਹੁਣ ਕਾਂਗਰਸ ਵੱਲੋਂ ਵੀ ਧਰਮਕੋਟ ਲਈ ਆਪਣੇ 7 ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਚੋਣ ਮੁਕਾਬਲਾ ਹੋਰ ਦਿਲਚਸਪ ਹੋਣ ਦੀ ਉਮੀਦ ਹੈ।