ਸ੍ਰੀ ਮੁਕਤਸਰ ਸਾਹਿਬ ਦੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਈ, ਉਪਰੰਤ ਜੇਤੂ ਉਮੀਦਵਾਰ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਪੁੱਜੇ। ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਹੇ ਅਤੇ ਸਾਬਕਾ ਵਿਧਾਇਕ ਕਮਲਜੀਤ ਸਿੰਘ ਰੋਜ਼ੀ ਵਰਕੰਦੀ ਦੀ ਅਗਵਾਈ ਵਿੱਚ ਉਮੀਦਵਾਰ ਅਤੇ ਵਰਕਰਾਂ ਤੋਂ ਇਲਾਵਾ ਹਲਕਾ ਲੰਬੀ ਥਰਾਜਵਾਲਾ ਅਤੇ ਹੋਰ ਪਿੰਡਾਂ ਦੇ ਜੇਤੂ ਉਮੀਦਵਾਰਾਂ ਨੇ ਸੁਖਬੀਰ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਤੂ ਉਮੀਦਵਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਇਸੇ ਤਰ੍ਹਾਂ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਸਕੇ। ਉਹਨਾਂ ਕਿਹਾ ਪੰਜਾਬ ਦਾ ਭਲਾ ਸਿਰਫ ਸ਼੍ਰੋਮਣੀ ਅਕਾਲੀ ਦਲ ਸਰਕਾਰ ਹੀ ਸੋਚਦੀ ਹੈ, ਬਾਕੀ ਸਾਰੀਆਂ ਪਾਰਟੀਆਂ ਦੇ ਮੁਖੀ ਬਾਹਰ ਦੇ ਹਨ।
ਇਸ ਮੌਕੇ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨ ਸ਼੍ਰੋਮਣੀ ਅਕਾਲੀ ਦਲ ਦੇ ਹੋਣਗੇ ਜੋ ਕਿ ਸ਼੍ਰੋਮਣੀ ਅਕਾਲੀ ਦਲ ਲਈ ਖੁਸ਼ੀ ਸੰਤੁਸ਼ਟੀ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਵੀ ਬਣਾਵੇਗਾ ਅਤੇ ਪੰਜਾਬ ਦੇ ਰੁਕੇ ਵਿਕਾਸ ਕਾਰਜਾਂ ਨੂੰ ਅੱਗੇ ਤੋਰੇਗਾ ਤੇ ਪਹਿਲਾਂ ਵਾਂਗ ਮੁੜ ਵੱਡੇ ਪ੍ਰੋਜੈਕਟ ਸੜਕਾਂ 'ਤੇ ਰੁਜ਼ਗਾਰ ਲਿਆਵੇਗਾ। ਉਹਨਾਂ ਕਿਹਾ ਪਿੰਡ ਬਾਦਲ ਵਿਖੇ ਪਹਿਲਾਂ ਨਾਲੋਂ ਵੀ ਜਿਆਦਾ ਰੌਣਕਾਂ ਲੱਗ ਰਹੀਆਂ ਹਨ ਕਿ ਰੋਜ਼ਾਨਾ ਹੀ ਪਿੰਡਾਂ ਦੇ ਲੋਕ ਅਕਾਲੀ ਆਗੂ ਵੱਡੀ ਗਿਣਤੀ ਵਿੱਚ ਪੁੱਜ ਕੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਾਲ ਮੇਲ ਮਿਲਾਪ ਕਰ ਰਹੇ।