Sunday, 11th of January 2026

ਚੋਣਾਂ ਦੌਰਾਨ AAP ’ਤੇ ਧੱਕੇਸ਼ਾਹੀ ਦੇ ਇਲਜ਼ਾਮ

Reported by: Anhad S Chawla  |  Edited by: Jitendra Baghel  |  December 14th 2025 04:01 PM  |  Updated: December 14th 2025 04:01 PM
ਚੋਣਾਂ ਦੌਰਾਨ AAP ’ਤੇ ਧੱਕੇਸ਼ਾਹੀ ਦੇ ਇਲਜ਼ਾਮ

ਚੋਣਾਂ ਦੌਰਾਨ AAP ’ਤੇ ਧੱਕੇਸ਼ਾਹੀ ਦੇ ਇਲਜ਼ਾਮ

ਸੂਬੇ ’ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸੂਬਾ ਸਰਕਾਰ ’ਤੇ ਗੰਭੀਰ ਇਲਜ਼ਾਮ ਲੱਗੇ ਨੇ। ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਵੱਲੋਂ ਸੱਤਾਧਾਰੀ AAP ’ਤੇ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਇਲਜ਼ਾਮ ਲੱਗੇ ਨੇ।

ਅਕਾਲੀ ਦਲ ਵੱਲੋਂ ਹਲਕਾ ਮਜੀਠਾ ਦੇ ਪਿੰਡ ਤਲਵੰਡੀ ਦਸੌਧਾ 'ਚ ਆਮ ਆਦਮੀ ਪਾਰਟੀ ਦੇ ਸਰਪੰਚ ’ਤੇ ਪੁਲਿਸ ਨਾਲ ਰਲ ਕੇ ਬੂਥ ਕੈਪਚਰ ਕਰਨ ਦੇ ਇਲਜ਼ਾਮ ਲਗਾਏ ਗਏ ਨੇ ਤਾਂ ਦੂਜੇ ਪਾਸੇ ਭਾਜਪਾ ਵੱਲੋਂ ਵੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਸੂਬਾ ਸਰਕਾਰ ’ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਗਏ ਨੇ।

ਉੱਥੇ ਹੀ ਦੂਸੇ ਪਾਸੇ ਪੰਜਾਬ ਕਾਂਗਰਸ ਪ੍ਰਧਾਨ ਨੇ ਵੀ ਸੂਬਾ ਸਰਕਾਰ ’ਤੇ ਕਾਂਗਰਸੀ ਉਮੀਦਵਾਰਾਂ ਨਾਲ ਗੈਰਕਾਨੂੰਨੀ ਵਿਹਾਰ ਕਰਨ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਮੈਂ ਕਾਂਗਰਸੀ ਉਮੀਦਵਾਰਾਂ ਨੂੰ ਭਰੋਸਾ ਦਵਾਉਣਾ ਚਾਹੁੰਦਾ ਹਾਂ ਕਿ ਕਾਂਗਰਸ ਹਰ ਸਥਿਤੀ ’ਚ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।