ਤਰਨਤਾਰਨ ਪੁਲਿਸ ਦੇ 2 ਅਫ਼ਸਰਾਂ ਖਿਲਾਫ਼ ਵੱਡਾ ਐਕਸ਼ਨ ਹੋਇਆ ਹੈ । DSP ਹਰਿੰਦਰ ਸਿੰਘ ਤੇ DSP ਗੁਲਜ਼ਾਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ । ਇਹ ਕਾਰਵਾਈ DGP ਗੌਰਵ ਯਾਦਵ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ । ਇਹ ਮਾਮਲਾ ਤਰਨਤਾਰਨ ਜ਼ਿਮਨੀ ਚੋਣਾਂ ਨਾਲ ਜੁੜਿਆ ਹੈ ।
ਜ਼ਿਮਨੀ ਚੋਣਾਂ ਦੌਰਾਨ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਹੀ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਰੰਧਾਵਾ, ਸ਼੍ਰੋਮਣੀ ਅਕਾਲੀ ਦਲ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਸਣੇ 30 ਲੋਕਾਂ ਖਿਲਾਫ FIR ਦਰਜ ਕੀਤੀ ਗਈ ਸੀ ਅਤੇ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ । ਇਨ੍ਹਾਂ ਸਾਰਿਆਂ ਨੂੰ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਅਦਾਲਤਾਂ ਵੱਲੋਂ ਜ਼ਮਾਨਤ ਵੀ ਦਿੱਤੀ ਗਈ ਸੀ।
ਦੱਸ ਦਈਏ ਕਿ ਨਛੱਤਰ ਸਿੰਘ ਗਿੱਲ ਨੂੰ ਰਣਜੀਤ ਐਵੈਨਿਊ ਤੋਂ ਚੁੱਕਣ ਦੇ ਮਾਮਲੇ ਵਿੱਚ ਅਕਾਲੀ ਦਲ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ । ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਨਛੱਤਰ ਸਿੰਘ ਗਿੱਲ ਦੀ ਗ੍ਰਿਫਤਾਰੀ ਨੂੰ ਗੈਰਕਾਨੂੰਨੀ ਕਰਾਰ ਦਿੰਦਿਆਂ ਫੌਰਨ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ । ਇਨ੍ਹਾਂ ਹੀ ਨਹੀਂ ਕੋਰਟ ਵਿੱਚ ਗ੍ਰਿਫਤਾਰੀ ਦੇ ਨਾਲ ਸਬੰਧਤ ਸਾਰਾ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਗਿਆ ਸੀ । ਪਰ ਇਸ ਸੁਣਵਾਈ ਦੌਰਾਨ ਰਿਕਾਰਡ ਪੇਸ਼ ਕਰਨ ਵਿੱਚ ਜੋ ਲਾਪਰਵਾਹੀ ਵਰਤੀ ਗਈ । ਉਹ ਮਾਮਲਾ ਵੀ ਗਰਮਾਇਆ ਜਿਸ ਕਾਰਨ DGP ਵੱਲੋਂ 2 ਡੀਐੱਸਪੀਜ਼ ਨੂੰ ਸਸਪੈਂਡ ਕੀਤਾ ਗਿਆ।