Trending:
ਰੋਹਤਕ ਜ਼ਿਲ੍ਹੇ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਭੂਚਾਲ ਦਾ ਅਕਸ਼ਾਂਸ਼ 28.78 ਅਤੇ ਲੰਬਕਾਰ 76.73 ਦਰਜ ਕੀਤਾ ਗਿਆ, ਜਦੋਂ ਕਿ ਇਸ ਭੂਚਾਲ ਦੀ ਡੂੰਘਾਈ 5 ਕਿਲੋਮੀਟਰ ਦੱਸੀ ਜਾ ਰਹੀ ਹੈ। ਘੱਟ ਡੂੰਘਾਈ 'ਤੇ ਭੂਚਾਲ ਆਉਣ ਕਾਰਨ ਇਸ ਦੇ ਝਟਕੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ।
ਸ਼ਹਿਰ ਤੋਂ 17 ਕਿਲੋਮੀਟਰ ਦੂਰ ਸੀ ਭੂਚਾਲ ਦਾ ਕੇਂਦਰ
ਭੂਚਾਲ ਦੁਪਹਿਰ 12 ਵਜ ਕੇ 13 ਮਿੰਟ 44 ਸੈਕਿੰਡ 'ਤੇ ਆਇਆ। ਭੂਚਾਲ ਦਾ ਕੇਂਦਰ ਰੋਹਤਕ ਤੋਂ ਲਗਪਗ 17 ਕਿਲੋਮੀਟਰ ਦੱਖਣ-ਪੂਰਬ ਦਿਸ਼ਾ 'ਚ ਸਾਂਪਲਾ ਅਤੇ ਇਸਮਾਈਲਾ ਪਿੰਡ ਦੇ ਵਿਚਕਾਰ ਸਥਿਤ ਦੱਸਿਆ ਗਿਆ ਹੈ।
ਜਾਨੀ ਨੁਕਸਾਨ ਦਾ ਹੋਇਆ ਬਚਾਅ
ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਕਈ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ। ਹਾਲਾਂਕਿ, ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।