Sunday, 11th of October 2026

ED ਦੀ ਵੱਡੀ ਕਾਰਵਾਈ, ਕੈਬਨਿਟ ਮੰਤਰੀ ਸੰਜੀਵ ਅਰੋੜਾ ਗ੍ਰਿਫ਼ਤਾਰ, ਸਿਆਸੀ ਜਗਤ 'ਚ ਮੱਚਿਆ ਹੜਕੰਪ

Edited By: Lajwinder Kaur | Updated at:
ED ਦੀ ਵੱਡੀ ਕਾਰਵਾਈ, ਕੈਬਨਿਟ ਮੰਤਰੀ ਸੰਜੀਵ ਅਰੋੜਾ ਗ੍ਰਿਫ਼ਤਾਰ, ਸਿਆਸੀ ਜਗਤ 'ਚ ਮੱਚਿਆ ਹੜਕੰਪ

ED ਦੀ ਵੱਡੀ ਕਾਰਵਾਈ, ਕੈਬਨਿਟ ਮੰਤਰੀ ਸੰਜੀਵ ਅਰੋੜਾ ਗ੍ਰਿਫ਼ਤਾਰ, ਸਿਆਸੀ ਜਗਤ 'ਚ ਮੱਚਿਆ ਹੜਕੰਪ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪਾਵਰਫੁੱਲ ਮੰਤਰੀ ਸੰਜੀਵ ਅਰੋੜਾ ਨੂੰ ਈਡੀ (ED) ਨੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼, ਦਿੱਲੀ ਅਤੇ ਗੁਰੂਗ੍ਰਾਮ ਦੇ ਟਿਕਾਣਿਆਂ 'ਤੇ ਕੀਤੀ ਗਈ। ਚੰਡੀਗੜ੍ਹ ਦੇ ਸੈਕਟਰ-2 ਵਿੱਚ ਈਡੀ ਦੀਆਂ 15 ਗੱਡੀਆਂ ਨੇ ਇੱਕੋ ਵੇਲੇ ਦਸਤਕ ਦਿੱਤੀ ਅਤੇ ਪੂਰੇ ਘਰ ਨੂੰ ਘੇਰ ਲਿਆ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਘਰ ਦੇ ਬਾਹਰ ਸੀਆਰਪੀਐਫ (CRPF) ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਆਪ ਪਾਰਟੀ ਦੇ ਵਿੱਚ ਹੜਕੰਪ ਮੱਚ ਗਿਆ ਹੈ। 

ਈਡੀ (ED) ਵੱਲੋਂ ਇਹ ਛਾਪੇਮਾਰੀ ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਘਰ, ਦਿੱਲੀ ਅਤੇ ਗੁਰੂਗ੍ਰਾਮ ਦੇ ਟਿਕਾਣਿਆਂ 'ਤੇ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ-2 ਵਿੱਚ ਈਡੀ ਦੀਆਂ 15 ਗੱਡੀਆਂ ਇੱਕੋ ਵੇਲੇ ਪਹੁੰਚੀਆਂ ਅਤੇ ਪੂਰੇ ਘਰ ਨੂੰ ਆਪਣੇ ਘੇਰੇ ਵਿੱਚ ਲੈ ਲਿਆ। ਸੁਰੱਖਿਆ ਲਈ ਘਰ ਦੇ ਬਾਹਰ CRPF ਦੇ ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਸੰਜੀਵ ਅਰੋੜਾ 'ਤੇ ਇੱਕ ਸਾਲ ਵਿੱਚ ਇਹ ਤੀਜੀ ਅਤੇ ਇੱਕ ਮਹੀਨੇ ਅੰਦਰ ਦੂਜੀ ਵਾਰ ਈਡੀ ਦੀ ਰੇਡ ਹੈ। ਸੂਤਰਾਂ ਮੁਤਾਬਕ ਇਸ ਸਮੇਂ ਕੁੱਲ 4 ਟਿਕਾਣਿਆਂ 'ਤੇ ਸਰਚ ਆਪ੍ਰੇਸ਼ਨ ਜਾਰੀ ਹੈ, ਜਿਸ ਵਿੱਚ ਉਨ੍ਹਾਂ ਦੇ ਸਰਕਾਰੀ ਘਰ ਤੋਂ ਇਲਾਵਾ ਹੈਂਪਟਨ ਸਕਾਈ ਰਿਐਲਿਟੀ ਲਿਮਟਿਡ ਦੇ ਦਫ਼ਤਰ 'ਤੇ ਵੀ ਛਾਪਾ ਮਾਰਿਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਈਡੀ ਦੀ ਕਾਰਵਾਈ ਨੂੰ ਦੱਸਿਆ 'ਸਿਆਸਤ ਤੋਂ ਪ੍ਰੇਰਿਤ'
ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਦਿੱਗਜ ਆਗੂਆਂ ਨੇ ਇਸ ਕਾਰਵਾਈ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਈਡੀ ਵੱਲੋਂ ਕੀਤੀ ਗਈ ਇਹ ਗ੍ਰਿਫ਼ਤਾਰੀ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਵਿਰੋਧੀ ਧਿਰਾਂ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾ ਕੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀਆਂ ਹਨ। ਪਾਰਟੀ ਮੁਤਾਬਕ ਚੋਣਾਂ ਤੋਂ ਠੀਕ ਪਹਿਲਾਂ ਅਜਿਹੇ ਕਦਮ ਸਿਰਫ਼ ਆਗੂਆਂ ਨੂੰ ਬਦਨਾਮ ਕਰਨ ਅਤੇ ਡਰਾਉਣ ਲਈ ਚੁੱਕੇ ਜਾ ਰਹੇ ਹਨ। CM ਮਾਨ ਨੇ ਵੀ ਭਾਜਪਾ ਨੂੰ ਲੰਬੇ ਹੱਥੀਂ ਲੈਂਦੇ ਹੋਏ ਕਿਹਾ ਕਿ ਬੀਜੀਪੀ ਵਾਲੇ ਜਾਣ ਬੁੱਝ ਕੇ ਈਡੀ ਦੀ ਦੁਰਵਰਤੋਂ ਕਰਕੇ ਆਪ ਦੇ ਆਗੂਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।