Tuesday, 26th of May 2026

ਗੁਰਦਾਸਪੁਰ ‘ਚ ਵੱਡਾ ਐਨਕਾਊਂਟਰ, ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰਨ ਵਾਲਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ‘ਚ ਢੇਰ

By: GTC News Desk | Edited By: Lajwinder Kaur | Updated at: February 25th 2026 12:07 PM
Trending News
ਗੁਰਦਾਸਪੁਰ ‘ਚ ਵੱਡਾ ਐਨਕਾਊਂਟਰ, ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰਨ ਵਾਲਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ‘ਚ ਢੇਰ

ਗੁਰਦਾਸਪੁਰ ‘ਚ ਵੱਡਾ ਐਨਕਾਊਂਟਰ, ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰਨ ਵਾਲਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ‘ਚ ਢੇਰ

Gurdaspur News: ਗੁਰਦਾਸਪੁਰ ਦੇ ਵਿੱਚ ਵੱਡਾ ਐਨਕਾਊਂਟਰ ਹੋਇਆ ਹੈ। ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਗੁਰਦਾਸਪੁਰ 'ਚ ਏ.ਐਸ.ਆਈ. (ASI) ਅਤੇ ਹੋਮਗਾਰਡ ਜਵਾਨ ਦੇ ਕਤਲ ਦੇ ਇੱਕ ਮੁਲਜ਼ਮ ਨੂੰ ਪੁਲਿਸ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਆਧੀਆਂ ਪਿੰਡ ਦੇ ਰਣਜੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਇਹ ਮੁਕਾਬਲਾ ਬੁੱਧਵਾਰ ਸਵੇਰੇ ਉਸ ਸਮੇਂ ਹੋਇਆ, ਜਦੋਂ ਪੁਲਿਸ ਟੀਮ ਮੁਲਜ਼ਮ ਰਣਜੀਤ ਸਿੰਘ ਦੀ ਭਾਲ ਵਿੱਚ ਉਸ ਦੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਸੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਮੁਲਜ਼ਮ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਗੁਰਮੀਤ ਸਿੰਘ ਨੂੰ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਗੋਲੀ ਉਨ੍ਹਾਂ ਦੇ ਮੋਢੇ ਦੇ ਆਰ-ਪਾਰ ਹੋ ਗਈ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਉਹ ਜ਼ੇਰੇ ਇਲਾਜ ਹਨ। ਦੱਸ ਦਈਏ ਗੁਰਦਾਸਪੁਰ ਦੇ ਪਿੰਡ ਆਧੀਆਂ ਦੀ ਪੁਲਿਸ ਚੌਕੀ ਵਿੱਚ 22 ਫਰਵਰੀ ਨੂੰ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਪੰਜਾਬ ਪੁਲਿਸ ਦੇ ਏ.ਐਸ.ਆਈ. (ASI) ਗੁਰਨਾਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਤੀਜੇ ਮੁਲਜ਼ਮ ਦੀ ਭਾਲ

ਜਾਣਕਾਰੀ ਅਨੁਸਾਰ, ਬੁੱਧਵਾਰ ਸਵੇਰੇ ਮੁਲਜ਼ਮ ਨੂੰ ਫੜਨ ਗਈ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋ ਗਈ। ਇਸ ਮੁਕਾਬਲੇ ਦੌਰਾਨ ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਮੁੱਖ ਮੁਲਜ਼ਮ ਰਣਜੀਤ ਸਿੰਘ ਮਾਰਿਆ ਗਿਆ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦਿਲਾਵਰ ਸਿੰਘ (ਵਾਸੀ ਪਿੰਡ ਅਲੀਨੰਗਲ) ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਤੀਜੇ ਮੁਲਜ਼ਮ ਇੰਦਰਜੀਤ ਸਿੰਘ (ਵਾਸੀ ਪਿੰਡ ਆਧੀਆਂ) ਦੀ ਭਾਲ ਜਾਰੀ ਹੈ। ਇਹ ਮੁਕਾਬਲਾ ਬੁੱਧਵਾਰ ਸਵੇਰੇ ਪੁਰਾਣਾ ਸ਼ਾਲਾ ਇਲਾਕੇ ਵਿੱਚ ਹੋਇਆ।

ਫਾਇਰਿੰਗ ਵਿੱਚ CIA ਇੰਚਾਰਜ ਜ਼ਖ਼ਮੀ

ਪੁਲਿਸ ਮੁਤਾਬਕ, ਸਭ ਤੋਂ ਪਹਿਲਾਂ ਦਿਲਾਵਰ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਕੋਲੋਂ ਪੁੱਛਗਿੱਛ ਦੌਰਾਨ ਹੀ ਰਣਜੀਤ ਅਤੇ ਇੰਦਰਜੀਤ ਦੇ ਨਾਮ ਸਾਹਮਣੇ ਆਏ ਸਨ। ਪੁਲਿਸ ਲਗਾਤਾਰ ਇਨ੍ਹਾਂ ਦਾ ਪਿੱਛਾ ਕਰ ਰਹੀ ਸੀ। ਜਦੋਂ ਪੁਲਿਸ ਟੀਮ ਰਣਜੀਤ ਸਿੰਘ ਨੂੰ ਫੜਨ ਪਹੁੰਚੀ ਤਾਂ ਉਸ ਨੇ ਫਾਇਰਿੰਗ ਕਰ ਦਿੱਤੀ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਰਣਜੀਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਸ ਗੋਲੀਬਾਰੀ ਵਿੱਚ ਸੀ.ਆਈ.ਏ. (CIA) ਸਟਾਫ਼ ਦੇ ਇੰਚਾਰਜ ਗੁਰਮੀਤ ਸਿੰਘ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

CM ਮਾਨ ਵੱਲੋਂ ਦੁੱਖ ਜਤਾਉਂਦੇ ਹੋਏ ਕੀਤਾ ਗਿਆ ਸੀ ਵੱਡਾ ਐਲਾਨ

ਪੰਜਾਬ ਦੇ CM ਮਾਨ ਨੇ ਖੁਦ ਐਕਸ (X) ਤੇ ਪੋਸਟ ਕਰਦਿਆਂ ਲਿਖਦੇ ਹੋਏ ਕਿਹਾ,"ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।''

Latest News