ਚੰਡੀਗੜ੍ਹ:- KMM -ਕਿਸਾਨ ਮਜ਼ਦੂਰ ਮੋਰਚਾ ਵੱਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ 20 ਦਸੰਬਰ ਨੂੰ ਰੇਲ ਰੋਕਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਮੁਲਤਵੀ ਕਰਨ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਚੱਲਦੇ ਸੰਘਰਸ਼ ਦੌਰਾਨ ਚੰਡੀਗੜ੍ਹ ਵਿੱਚ ਮੋਰਚੇ ਦੇ ਆਗੂਆਂ ਅਤੇ ਸਰਕਾਰ ਦਰਮਿਆਨ 9 ਘੰਟੇ ਮੀਟਿੰਗ ਚੱਲੀ, ਜਿਸ ਵਿੱਚ ਭਰੋਸਾ ਦਿੱਤਾ ਗਿਆ ਕਿ ਬਿਜਲੀ ਸੋਧ ਬਿੱਲ ਪੰਜਾਬ ਅੰਦਰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਅੰਦਰ ਲਗਾਏ ਜਾ ਰਹੇ ਸਮਾਰਟ ਮੀਟਰਾਂ ਬਾਰੇ ਵਧੀਆਂ ਹੁੰਗਾਰਾ ਮਿਲਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਪੰਜਾਬ ਸਰਕਾਰ ਦੇ ਭਰੋਸੇ ਪਿੱਛੋਂ ਕਿਸਾਨਾਂ ਨੇ ਰੇਲ ਰੋਕੋ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ, ਹਾਲਾਂਕਿ ਕਿਸਾਨਾਂ ਨੇ ਸੰਘਰਸ਼ ਨੂੰ ਵਾਪਸ ਨਹੀਂ ਲਿਆ ਗਿਆ ਹੈ। ਉੱਥੇ ਹੀ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਕਾਰ 22 ਦਸੰਬਰ ਨੂੰ ਅਗਲੀ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਕਿਸਾਨਾਂ ਸਬੰਧੀ ਹੋਰ ਮੰਗਾਂ ਉੱਤੇ ਵੀ ਗੱਲਬਾਤ ਹੋਵੇਗੀ।

ਜਾਣਕਾਰੀ ਅਨੁਸਾਰ ਦੱਸ ਦਈਏ ਕਿ KMM ਕਿਸਾਨ ਮਜ਼ਦੂਰ ਮੋਰਚਾ ਵੱਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਅੰਦੋਲਨ ਦਾ ਐਲਾਨ ਕੀਤਾ ਸੀ। ਜਿਸ ਤਹਿਤ ਕਿਸਾਨਾਂ ਨੇ 18 ਅਤੇ 19 ਦਸੰਬਰ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ। ਉੱਥੇ ਹੀ 20 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਚੰਡੀਗੜ੍ਹ ਬੁਲਾਇਆ। ਦੇਰ ਰਾਤ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੀਆਂ ਮੰਗਾਂ ਉੱਤੇ ਧਿਆਨ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਅੰਦੋਲਨ ਮੁਲਤਵੀ ਕਰ ਦਿੱਤਾ।