ਹੁਸ਼ਿਆਰਪੁਰ:-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਹੁਸ਼ਿਆਰਪੁਰ ਦੇ ਮਿੰਨੀ ਸੈਕਟਰੀਏਟ ਦੇ ਬਾਹਰ ਧਰਨਾ ਦਿੱਤਾ ਗਿਆ, ਇਸ ਮੌਕੇ ਉੱਤੇ ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜਾ ਬਿਜਲੀ ਬਿੱਲ ਲਿਆਂਦਾ ਜਾ ਰਿਹਾ ਹੈ, ਉਸ ਨੂੰ ਕਿਸਾਨ ਕਿਸੇ ਵੀ ਹੱਕ ਦੇ ਵਿੱਚ ਲਾਗੂ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਜਿਹੜਾ ਖਰੜਾ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਸੀ, ਉਸ ਵਿੱਚ ਪੰਜਾਬ ਸਰਕਾਰ ਨੇ ਆਪਣੀ ਸਹੀ ਭੂਮਿਕਾ ਨਾ ਨਿਭਾਉਂਦੇ ਹੋਏ, ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਹ ਬਿੱਲ ਪੰਜਾਬ ਸਰਕਾਰ ਥੋਪਣਾ ਚਾਹੁੰਦੀ ਹੈ, ਉਹਨਾਂ ਕਿਹਾ ਕਿ ਜੇਕਰ ਇਹ ਬਿੱਲ ਪਾਸ ਹੋ ਗਿਆ ਤਾਂ ਪੰਜਾਬ ਦਾ ਬਿਜਲੀ ਵਿਭਾਗ ਨਿੱਜੀ ਹੱਥਾਂ ਵਿੱਚ ਚਲੇ ਜਾਵੇਗਾ, ਜਿਸ ਦਾ ਨੁਕਸਾਨ ਹਰੇਕ ਵਰਗ ਨੂੰ ਹੋਵੇਗਾ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਬੇਸ਼ੱਕ ਸਰਕਾਰ ਦੇ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਹੜੇ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ, ਉਹ ਪ੍ਰੀਪੇਡ ਨਹੀਂ ਕੀਤੇ ਗਏ, ਪਰ ਆਉਣ ਵਾਲੇ ਸਮੇਂ ਵਿੱਚ ਇਹਨਾਂ ਮੀਟਰਾਂ ਨੂੰ ਹੀ ਸਰਕਾਰ ਪ੍ਰੀਪੇਡ ਕਰ ਦੇਵੇਗੀ। ਉਹਨਾਂ ਕਿਹਾ ਕਿ ਸਰਕਾਰ ਹਰ ਸਰਕਾਰੀ ਅਦਾਰੇ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਜਾ ਰਹੀ ਹੈ, ਜਿਸ ਦਾ ਪੰਜਾਬ ਦੇ ਲੋਕਾਂ ਨੂੰ ਬਹੁਤ ਨੁਕਸਾਨ ਹੋਵੇਗਾ ਅੱਗੇ ਬੋਲਦੇ ਹੋਏ ਨਾ ਕਿਹਾ ਹੈ ਕਿ ਇਹ 2 ਦਿਨ ਦੇ ਧਰਨੇ ਡੀਸੀ ਦਫਤਰਾਂ ਦੇ ਸਾਹਮਣੇ ਦੇਣ ਤੋਂ ਬਾਅਦ ਮੁੜ ਕੇ ਟ੍ਰੇਨਾਂ ਰੋਕਣ ਦਾ ਪ੍ਰੋਗਰਾਮ ਵੀ ਉਲੀਕਿਆ ਜਾ ਰਿਹਾ ਹੈ, ਜੋ ਜਲਦ ਹੀ ਉਸ ਨੂੰ ਅਮਲੀ ਰੂਪ ਦੇ ਦਿੱਤਾ ਜਾਵੇਗਾ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਦੋਨਾਂ ਵੋਟਰਾਂ ਤੋਂ ਜਿਹੜਾ ਕਿਸਾਨਾਂ ਦਾ ਸਮਾਨ ਚੋਰੀ ਹੋਇਆ ਸੀ, ਉਹ ਬਾਅਦ ਵਿੱਚ ਸਰਕਾਰੀ ਬਾਬੂਆਂ ਦੀਆਂ ਕੋਠੀਆਂ ਚੋਂ ਮਿਲਿਆ ਅਤੇ ਜਿਹਨਾਂ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਨੂੰ ਲਿਖ ਕੇ ਭੇਜ ਚੁੱਕੇ ਹਾਂ, ਪਰ ਹਾਲੇ ਤੱਕ ਪੰਜਾਬ ਸਰਕਾਰ ਗੂੜੀ ਨੀਂਦ ਸੁੱਤੀ ਪਈ ਹੈ, ਉਸ ਮੁਆਵਜ਼ੇ ਬਾਰੇ ਵੀ ਸਰਕਾਰ ਕੋਈ ਵੀ ਗੱਲ ਨਹੀਂ ਕਰਨਾ ਚਾਹੁੰਦੀ। ਜੇਕਰ ਸਰਕਾਰ ਨੇ ਹੁਣ ਵੀ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।