Wednesday, 14th of October 2026

ਟਰੇਡ ਡੀਲ ਅਤੇ MSP ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਕਸ਼ਨ: ਸੂਬੇ ਭਰ ਦੇ ਟੋਲ ਪਲਾਜ਼ੇ ਕੀਤੇ ਫ੍ਰੀ

ਪੰਜਾਬ ਭਰ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਐਕਸ਼ਨ ਕੀਤਾ ਹੈ। ਸੂਬੇ ਦੇ 43 ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਫਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਟ੍ਰੇਡ ਡੀਲ, ਲੈਂਡ ਪੂਲਿੰਗ ਨੀਤੀ, ਐਮਐਸਪੀ ਦੀ ਕਾਨੂੰਨੀ ਗਰੰਟੀ ਅਤੇ ਬੈਂਕਾਂ ਦੇ ਕਰਜ਼ੇ ਚੁਕਾਉਣ ਦੇ ਬਾਵਜੂਦ ਕਿਸਾਨਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ

Edited By: Lajwinder Kaur | Updated at:
ਟਰੇਡ ਡੀਲ ਅਤੇ MSP ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਕਸ਼ਨ: ਸੂਬੇ ਭਰ ਦੇ ਟੋਲ ਪਲਾਜ਼ੇ ਕੀਤੇ ਫ੍ਰੀ

ਟਰੇਡ ਡੀਲ ਅਤੇ MSP ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਕਸ਼ਨ: ਸੂਬੇ ਭਰ ਦੇ ਟੋਲ ਪਲਾਜ਼ੇ ਕੀਤੇ ਫ੍ਰੀ

ਪੰਜਾਬ ਭਰ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਐਕਸ਼ਨ ਕੀਤਾ ਹੈ। ਸੂਬੇ ਦੇ 43 ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਫਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਟ੍ਰੇਡ ਡੀਲ, ਲੈਂਡ ਪੂਲਿੰਗ ਨੀਤੀ, ਐਮਐਸਪੀ ਦੀ ਕਾਨੂੰਨੀ ਗਰੰਟੀ ਅਤੇ ਬੈਂਕਾਂ ਦੇ ਕਰਜ਼ੇ ਚੁਕਾਉਣ ਦੇ ਬਾਵਜੂਦ ਕਿਸਾਨਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਟੋਲ ਪਲਾਜ਼ਿਆਂ 'ਤੇ ਪਹੁੰਚੇ ਅਤੇ ਆਮ ਲੋਕਾਂ ਲਈ ਟੋਲ ਮੁਫ਼ਤ ਕਰ ਦਿੱਤਾ। 

ਸੰਗਰੂਰ ਦੇ ਕਾਲਾਝਾੜ ਟੋਲ 'ਤੇ ਭਾਰੀ ਇਕੱਠ

ਸੰਗਰੂਰ ਦੇ ਕਾਲਾਝਾੜ ਟੋਲ ਪਲਾਜ਼ਾ 'ਤੇ ਸਵੇਰ ਤੋਂ ਹੀ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਟੋਲ 'ਤੇ ਡਟ ਗਏ ਅਤੇ ਸਾਰੇ ਵਾਹਨਾਂ ਨੂੰ ਬਿਨਾਂ ਟੋਲ ਦਿੱਤੇ ਲੰਘਣ ਦਿੱਤਾ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਕਿਸਾਨਾਂ ਦੇ ਰੋਹ ਦੇ ਮੁੱਖ ਕਾਰਨ:

ਟਰੇਡ ਡੀਲ ਦਾ ਵਿਰੋਧ: ਕਿਸਾਨਾਂ ਦਾ ਮੰਨਣਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਹੋ ਰਹੀ ਟਰੇਡ ਡੀਲ ਨਾਲ ਦੇਸ਼ ਦੇ ਖੇਤੀਬਾੜੀ ਖੇਤਰ ਨੂੰ ਨੁਕਸਾਨ ਹੋ ਸਕਦਾ ਹੈ। ਉਹ ਇਸ ਸਮਝੌਤੇ ਨੂੰ ਕਿਸਾਨ-ਵਿਰੋਧੀ ਦੱਸ ਰਹੇ ਹਨ।

MSP ਦੀ ਕਾਨੂੰਨੀ ਗਾਰੰਟੀ: ਕਿਸਾਨਾਂ ਦੀ ਸਭ ਤੋਂ ਅਹਿਮ ਮੰਗ ਹੈ ਕਿ ਫ਼ਸਲਾਂ ਦੇ MSP 'ਤੇ ਕਾਨੂੰਨੀ ਮੋਹਰ ਲਗਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਪੈਦਾਵਾਰ ਦਾ ਸਹੀ ਮੁੱਲ ਮਿਲ ਸਕੇ।

ਹੋਰ ਮੰਗਾਂ: ਆਪਣੀਆਂ ਹੋਰਨਾਂ ਲਟਕਦੀਆਂ ਮੰਗਾਂ ਨੂੰ ਲੈ ਕੇ ਵੀ ਕਿਸਾਨਾਂ ਵੱਲੋਂ ਸਰਕਾਰ 'ਤੇ ਦਬਾਅ ਬਣਾਇਆ ਜਾ ਰਿਹਾ ਹੈ।

ਖੇਤੀ ਸੈਕਟਰ ਨੂੰ ਨੁਕਸਾਨ

ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਖੇਤੀ ਸੈਕਟਰ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ, ਐਮਐਸਪੀ ਨੂੰ ਕਾਨੂੰਨੀ ਗਰੰਟੀ ਦੇਣ ਅਤੇ ਬੈਂਕਾਂ ਦੇ ਕਰਜ਼ੇ ਚੁਕਾਉਣ ਤੋਂ ਬਾਅਦ ਵੀ ਕਿਸਾਨਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨਾਂ ਨੂੰ ਮੁੜ ਭੇਜੇ ਜਾ ਰਹੇ ਨੋਟਿਸ

ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕਈ ਸਾਲ ਪਹਿਲਾਂ ਨਿਪਟਾਏ ਗਏ ਕਰਜ਼ਿਆਂ ਦੇ ਮਾਮਲਿਆਂ ਵਿੱਚ ਹੁਣ ਮੁੜ ਕਿਸਾਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀਆਂ ਦੀ ਲਾਪਰਵਾਹੀ ਜਾਂ ਗੜਬੜ ਕਾਰਨ ਇਹ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਖ਼ਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਈ ਬੈਂਕਾਂ ਦੇ ਬਾਹਰ ਉਨ੍ਹਾਂ ਦੇ ਧਰਨੇ ਪਹਿਲਾਂ ਤੋਂ ਹੀ ਜਾਰੀ ਹਨ।

ਸ਼ਾਮ 4 ਵਜੇ ਤੱਕ ਟੋਲ ਮੁਕਤ ਦਾ ਐਲਾਨ

ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਇਹ ਪ੍ਰਦਰਸ਼ਨ ਅੱਜ ਸ਼ਾਮ 4 ਵਜੇ ਤੱਕ ਜਾਰੀ ਰਹੇਗਾ, ਜਿਸ ਦੌਰਾਨ ਸਾਰੇ ਟੋਲ ਪਲਾਜ਼ਿਆਂ ਨੂੰ ਟੋਲ ਫ੍ਰੀ ਰੱਖਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਪ੍ਰਗਟ ਕਰ ਰਹੇ ਹਨ ਅਤੇ ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਗੱਲਾਂ ਨਾ ਸੁਣੀਆਂ, ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।