ਖਨੌਰੀ-ਸ਼ੰਭੂ ਬਾਰਡਰ 'ਤੇ ਅੰਦੋਲਨ ਕਰਨ ਵਾਲੇ ਕਿਸਾਨ ਮਜ਼ਦੂਰ ਮੋਰਚੇ ਨੇ 5 ਦਸੰਬਰ ਨੂੰ ਰੇਲ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ 26 ਥਾਵਾਂ 'ਤੇ ਟ੍ਰੇਨਾਂ ਰੋਕੀਆਂ ਜਾਣਗੀਆਂ।
ਪ੍ਰਦਰਸ਼ਨ ਦੌਰਾਨ ਦੋ ਘੰਟਿਆਂ ਤੱਕ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 1 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕੋਈ ਰੋਡ ਜਾਮ ਨਹੀਂ ਕੀਤਾ ਜਾਵੇਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਐਮਐਸਪੀ ਦੀ ਕਾਨੂੰਨੀ ਗਰੰਟੀ ਤੋਂ ਇਲਾਵਾ ਕਈ ਹੋਰਨਾਂ ਮੰਗਾ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਨੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ।ਜਿਸ ਕਾਰਨ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਕਿਸਾਨਾਂ ਦੇ ਪ੍ਰਦਰਸ਼ਨ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਸਮੇਤ 19 ਜਿਲਿਆਂ ਵਿਚੋਂ ਲੰਘਣ ਵਾਲੀਆਂ ਕਈ ਟ੍ਰੇਨਾਂ ਦੀਆਂ ਆਵਾਜਾਈ 'ਤੇ ਅਸਰ ਪਵੇਗਾ।