ਫਿਰੋਜ਼ਪੁਰ:- ਇੱਕ ਦਿਲ ਦਹਿਲਾ ਦੇਣ ਵਾਲੇ ਹਾਦਸੇ ’ਚ ਬਿਜਲੀ ਦਾ ਝਟਕਾ ਲੱਗਣ ਨਾਲ 1 ਵਿਅਕਤੀ ਦੀ ਮੌਤ ਹੋ ਗਈ। ਦਰਅਸਲ, 2 ਲਾਈਨਮੈਨ ਇੱਕ ਖੰਭੇ 'ਤੇ ਬਿਜਲੀ ਦੀ ਮੁਰੰਮਤ ਕਰ ਰਹੇ ਸਨ, ਜਦੋਂ ਅਚਾਨਕ ਕਰੰਟ ਆਉਣ ਨਾਲ 1 ਲਾਈਨਮੈਨ ਦੀ ਮੌਤ ਹੋ ਗਈ ਅਤੇ ਦੂਜਾ ਲਾਈਨਮੈਨ ਖੰਭੇ ਤੋਂ ਡਿੱਗਣ ਕਾਰਨ ਜ਼ਖਮੀ ਹੋ ਗਿਆ। ਇਸ ਦੌਰਾਨ ਇੱਕ ਹੋਰ ਮੁਲਾਜ਼ਮ ਵੀ ਜ਼ਖਮੀ ਹੋ ਗਿਆ।
ਇਸ ਹਾਦਸੇ ’ਚ ਜਾਨ ਗਵਾਉਣ ਵਾਲੇ ਲਾਈਨਮੈਨ ਦੀ ਪਛਾਣ ਲਾਲ ਮਨ ਵਜੋਂ ਹੋਈ ਹੈ ਅਤੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲਾਈਨਮੈਨ ਦੇ ਸਾਥੀ ਨੇ ਦੱਸਿਆ ਕਿ ਉਹ ਬਿਜਲੀ ਠੀਕ ਕਰ ਰਹੇ ਸਨ ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਦੌਰਾਨ ਲਾਲ ਮਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਜ਼ਖਮੀ ਮੁਲਾਜ਼ਮਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮ੍ਰਿਤਕ ਦੇ ਸਾਥੀ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਨੇ ਪਰਮਿਟ ਲਿਆ ਸੀ, ਪਰ ਇਸ ਦੇ ਬਾਵਜੂਦ, ਖੰਭੇ ’ਚ ਕਰੰਟ ਆ ਗਿਆ। ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਇਹ ਹੈ ਕਿ ਪਰਮਿਟ ਹੋਣ ਦੇ ਬਾਵਜੂਦ ਬਿਜਲੀ ਖੰਭਿਆਂ ’ਚ ਕਿਵੇਂ ਗਈ।