Thursday, 13th of August 2026

ਹਮਲੇ ਤੋਂ ਬਾਅਦ ਜ਼ਖਮੀ ਹੋਏ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ...ਸਿਆਸੀ ਗਲਿਆਰਿਆਂ ‘ਚ ਹਲਚਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹਮਲਾ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਨੇ ਹਮਲਾ ਕੀਤਾ, ਜਿਸ ਦੌਰਾਨ ਸੁਖਬੀਰ ਬਾਦਲ ਦੇ ਹੱਥ ’ਤੇ ਸੱਟ ਲੱਗੀ ਅਤੇ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ। ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Edited By: Lajwinder Kaur | Updated at: August 13th 2026 03:40 PM
Trending News
ਹਮਲੇ ਤੋਂ ਬਾਅਦ ਜ਼ਖਮੀ ਹੋਏ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ...ਸਿਆਸੀ ਗਲਿਆਰਿਆਂ ‘ਚ ਹਲਚਲ

ਹਮਲੇ ਤੋਂ ਬਾਅਦ ਜ਼ਖਮੀ ਹੋਏ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ...ਸਿਆਸੀ ਗਲਿਆਰਿਆਂ ‘ਚ ਹਲਚਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਇੱਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸਵੇਰੇ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ ਸਾਹਿਬ) ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਉੱਥੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਸੁਖਬੀਰ ਬਾਦਲ 'ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮਾਤਾ ਸਾਹਿਬ ਗੁਰਦੁਆਰਾ ਸਾਹਿਬ ਦੇ ਨੇੜਲੇ ਇਲਾਕੇ ਵਿੱਚ ਵਾਪਰੀ। ਹਮਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਅਤੇ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਹਮਲੇ ਤੋਂ ਬਾਅਦ ਸਾਹਮਣੇ ਆਈ ਵੀਡੀਓ

ਇਸ ਦੌਰਾਨ ਹਮਲੇ ਤੋਂ ਬਾਅਦ ਜ਼ਖਮੀ ਹੋਏ ਸੁਖਬੀਰ ਸਿੰਘ ਬਾਦਲ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ 'ਚ ਨਜ਼ਰ ਆ ਰਿਹਾ ਹੈ ਕਿ ਉਨ੍ਹਾਂ ਦਾ ਚਿੱਟਾ ਕੁੜਤਾ ਖੂਨ ਨਾਲ ਲੱਥ-ਪੱਥ ਹੋਇਆ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ 'ਤੇ ਕਿਰਚਾ ਦੇ ਨਾਲ ਅਟੈਕ ਕੀਤਾ ਗਿਆ ਹੈ। ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਜ਼ਖਮੀ ਹੋਏ ਆਪਣੇ ਹੱਥ ਨੂੰ ਕੇਸਰੀ ਪਰਨੇ ਦੇ ਨਾਲ ਬੰਨਿਆ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਅੰਦਰ ਲੈ ਜਾਇਆ ਗਿਆ।

ਨਿਹੰਗ ਬਾਣੇ ਵਿੱਚ ਆਏ ਵਿਅਕਤੀ ਵੱਲੋਂ ਕੀਤਾ ਗਿਆ ਹਮਲਾ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸੁਖਬੀਰ ਸਿੰਘ ਬਾਦਲ 'ਤੇ ਇਹ ਹਮਲਾ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਵੱਲੋਂ ਕੀਤਾ ਗਿਆ ਹੈ। ਘਟਨਾ ਦੀ ਪੂਰੀ ਜਾਣਕਾਰੀ ਅਤੇ ਹਮਲਾਵਰ ਦੀ ਪਛਾਣ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹੜਕੰਪ ਮੱਚ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਕਾਲੀ ਨੇਤਾਵਾਂ ਵੱਲੋਂ ਇਸ ਹਮਲੇ ਦੀ ਨਿਖੇਧੀ ਕੀਤੀ ਜਾ ਰਹੀ ਹੈ।

ਜਾਣੋ ਸਾਲ 2024 'ਚ ਕਿਸ ਨੇ ਕੀਤਾ ਸੀ ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ 4 ਦਸੰਬਰ 2024 ਨੂੰ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਦੇ ਬਾਹਰ ਜਾਨਲੇਵਾ ਹਮਲਾ ਹੋਇਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਤਨਖ਼ਾਹ ਤਹਿਤ ਵੀਲ੍ਹ ਚੇਅਰ 'ਤੇ ਬੈਠ ਕੇ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਸੇਵਾ ਨਿਭਾ ਰਹੇ ਸਨ। ਹਮਲਾਵਰ (ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਸੀ) ਨੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ ਸੀ, ਪਰ ਖੁਸ਼ਕਿਸਮਤੀ ਨਾਲ ਗੋਲੀ ਨਿਸ਼ਾਨੇ ਤੋਂ ਚੁੱਕ ਜਾਣ ਕਾਰਨ ਸੁਖਬੀਰ ਬਾਦਲ ਵਾਲ-ਵਾਲ ਬਚ ਗਏ ਸਨ ਅਤੇ ਮੌਕੇ 'ਤੇ ਮੌਜੂਦ ਲੋਕਾਂ ਤੇ ਸੁਰੱਖਿਆ ਕਰਮਚਾਰੀਆਂ ਨੇ ਹਮਲਾਵਰ ਨੂੰ ਤੁਰੰਤ ਕਾਬੂ ਕਰ ਲਿਆ ਸੀ।

Punjabi Shorts

Latest News