ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੱਧੂ ਦੇ ਭਰਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਨੂੰ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਸ਼ਨੀਵਾਰ ਨੂੰ ਮੋਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਕਤਲ ਵਿੱਚ ਮੇਅਰ ਦੀ ਸ਼ਮੂਲੀਅਤ ਬਾਰੇ ਜੋ ਸਬੂਤ ਪੇਸ਼ ਕੀਤੇ ਗਏ ਹਨ ਉਹ ਦੋਸ਼ ਸਾਬਤ ਨਹੀਂ ਕਰ ਸਕੇ।
ਇਹ ਮਾਮਲਾ ਕਰੀਬ 15 ਸਾਲ ਪੁਰਾਣਾ ਹੈ । ਖਰੜ ਵਿੱਚ ਇੱਕ ਪਰਿਵਾਰਕ ਰੰਜਿਸ਼ ਦੌਰਾਨ ਕਤਲ ਹੋਇਆ ਸੀ। ਤੱਤਕਾਲੀ ਕਾਂਗਰਸੀ ਵਿਧਾਇਕ ਬਲਵੀਰ ਸਿੱਧੂ ਦੇ ਭਰਾ ਜੀਤੀ ਸਿੱਧੂ 'ਤੇ ਵੀ ਕਤਲ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲੱਗੇ ਸੀ । ਇਸ ਮਾਮਲੇ ਵਿੱਚ ਜਦੋਂ ਪੰਜਾਬ ਪੁਲਿਸ ਨੇ ਠੋਸ ਕਾਰਵਾਈ ਨਹੀਂ ਕੀਤੀ ਤਾਂ ਮ੍ਰਿਤਕ ਦੇ ਪਰਿਵਾਰ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਜਿਸਦੇ ਨਤੀਜੇ ਵਜੋਂ ਹੁਣ ਇਹ ਫੈਸਲਾ ਆਇਆ ਹੈ।

ਸਾਬਕਾ ਮੰਤਰੀ ਬਲਬੀਰ ਸਿੱਧੂ ਅਤੇ ਮੇਅਰ ਅਮਰਜੀਤ ਸਿੱਧੂ ਦੋਵੇਂ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਰਹੇ । ਹਾਲਾਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਪਰ ਬਾਅਦ ਵਿੱਚ ਉਹ ਕਾਂਗਰਸ ਪਾਰਟੀ ਵਿੱਚ ਵਾਪਸ ਆ ਗਏ ਸਨ।