Trending:
Governor Approves Special Session of Vidhan sabha, ਰਾਜਪਾਲ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰਾਜਪਾਲ ਨੇ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਿਤ ਭਾਈ ਜੈਤਾ ਜੀ ਯਾਦਗਾਰ ਵਿੱਚ ਦੁਪਹਿਰ 1 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ ।
ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਪ੍ਰਵਾਨਗੀ ਮਿਲਣ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ । ਇਸੇ ਦੌਰਾਨ ਪੰਜਾਬ ਸਰਕਾਰ ਨੇ 24 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸਦਨ ਦਾ ਫੈਸਲਾ ਕੀਤਾ ਹੈ । ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਖ-ਵੱਖ ਥਾਵਾਂ ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਹੋਰ ਧਾਰਮਿਕ ਸਮਾਗਮ ਵੀ ਉਲੀਕੇ ਜਾ ਰਹੇ ਹਨ।