Sunday, 11th of January 2026

Main Accused Held in Gurdaspur Grenade Case || ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

Reported by: Sukhjinder Singh  |  Edited by: Jitendra Baghel  |  December 03rd 2025 06:51 PM  |  Updated: December 03rd 2025 06:55 PM
Main Accused Held in Gurdaspur Grenade Case || ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

Main Accused Held in Gurdaspur Grenade Case || ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

ਪੁਲਿਸ ਨੇ ਗੁਰਦਾਸਪੁਰ ਗ੍ਰੇਨੇਡ ਹਮਲੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਇੱਕ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ । ਕਾਊਂਟਰ ਇੰਟੈਲੀਜੈਂਸ ਬਠਿੰਡਾ ਤੇ ਗੁਰਦਾਸਪੁਰ ਪੁਲਿਸ ਨੇ ਸਾਂਝੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ । ਬਠਿੰਡਾ ਅਧੀਨ ਪੈਂਦੇ ਭਗਤਾ ਭਾਈਕਾ ਦੇ ਪਿੰਡ ਰਾਮੂਵਾਲ ਦੇ ਮੋਹਨ ਸਿੰਘ ਵਜੋਂ ਮੁਲਜ਼ਮ ਦੀ ਪਛਾਣ ਹੋਈ ਹੈ। 

ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ 'ਤੇ ਸਾਂਝੀ ਕੀਤੀ ਹੈ । ਉਨ੍ਹਾਂ ਦੱਸਿਆ ਕਿ ਇਸ ਨਵੀਂ ਗ੍ਰਿਫਤਾਰੀ ਦੇ ਨਾਲ ਹੁਣ ਇਸ ਕੇਸ ਵਿਚ ਫੜੇ ਗਏ ਮੁਲਜਮਾਂ ਦੀ ਗਿਣਤੀ 5 ਹੋ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੋਹਨ ਸਿੰਘ ISI ਅਧਾਰਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ।ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੇ ਉਦੇਸ਼ ਨਾਲ ਹਮਲੇ ਨੂੰ ਅੰਜਾਮ ਦੇਣ ਲਈ ਉਸਦੇ ਨਿਰਦੇਸ਼ਾਂ 'ਤੇ ਕੰਮ ਰਿਹਾ ਸੀ । ਡੀਜੀਪੀ ਨੇ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ ਤੇ ਇਸ ਪਿੱਛੇ ਪੂਰੇ ਨੈਟਵਰਕ ਦਾ ਪਤਾ ਲਗਾਇਆ ਜਾ ਰਿਹਾ ਹੈ।

ਦੱਸ ਦਈਏ ਕਿ 25 ਨਵੰਬਰ ਨੂੰ ਸ਼ਾਮਲ 7.30 ਵਜੇ ਦੇ ਕਰੀਬ ਗੁਰਦਾਸਪੁਰ ਸਿਟੀ ਪੁਲਿਸ ਸਟੇਸ਼ਨ ‘ਤੇ ਗ੍ਰੇਨੇਡ ਹਮਲਾ ਕੀਤਾ ਗਿਆ ਸੀ । ਇਸ ਮਾਮਲੇ ਵਿੱਚ ਪਹਿਲਾਂ ਚਾਰ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਦੀ ਪਛਾਣ ਪ੍ਰਦੀਪ ਕੁਮਾਰ, ਗੁਰਦਿੱਤ, ਨਵੀਨ ਚੌਧਰੀ ਅਤੇ ਕੁਸ਼ ਵਜੋਂ ਹੋਈ ਹੈ। ਇਨ੍ਹਾਂ ਮੁਲਜਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਸਨ।