ਗੁਰਦਾਸਪੁਰ: ਜ਼ਿਲ੍ਹੇ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਦਰਦਨਾਕ ਸੜਕ ਹਾਦਸੇ ਵਾਪਰ ਰਹੇ ਹਨ। ਇਸੇ ਦਰਮਿਆਨ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਕਿ ਥਾਣਾ ਧਾਰੀਵਾਲ ਦੇ ਐਡੀਸ਼ਨਲ SHO ਸੁਲੱਖਣ ਰਾਮ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਘਟਨਾ ਕੱਲ੍ਹ ਦੇਰ ਰਾਤ ਦੀ ਹੈ
ਸੰਘਣੀ ਧੁੰਦ ਹੋਇਆ ਐਕਸੀਡੈਂਟ
ਜਾਣਕਾਰੀ ਅਨੁਸਾਰ ਡਿਊਟੀ ਦੌਰਾਨ SHO ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਲਤ ਵਿੱਚ ਸੁਧਾਰ ਨਾ ਆਉਣ ਕਾਰਨ ਅੰਮ੍ਰਿਤਸਰ ਰੈਫਰ ਕੀਤਾ ਗਿਆ, ਪਰ ਜਦੋਂ ਐਂਬੂਲੈਂਸ ਅੰਮ੍ਰਿਤਸਰ ਵੱਲ ਰਵਾਨਾ ਹੋਈ, ਤਾਂ ਰਸਤੇ ਵਿੱਚ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇਅ 'ਤੇ ਵਿਜ਼ੀਬਿਲਟੀ ਘੱਟ ਹੋਣ ਨਾਲ ਐਂਬੂਲੈਂਸ ਇੱਕ ਦਰੱਖਤ ਨਾਲ ਜਾ ਟਕਰਾ ਗਈ ਜਿਸ ਕਾਰਨ SHO ਸੁਲੱਖਣ ਰਾਮ ਇਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ।
ਹਾਦਸੇ ਵਿੱਚ SHO ਦੀ ਮੌਤ
ਇਸ ਹਾਦਸੇ ਵਿੱਚ ਮੌਕੇ 'ਤੇ ਹੀ ਐਡੀਸ਼ਨਲ SHO ਸੁਲੱਖਣ ਰਾਮ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਦੌਰਾਨ ਸੁਲੱਖਣ ਰਾਮ ਦੀ ਬੇਟੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਦਾ ਇਲਾਜ ਜਾਰੀ ਹੈ। ਇਸ ਤੋਂ ਇਲਾਵਾ ਐਂਬੂਲੈਂਸ ਚਾਲਕ ਵੀ ਜ਼ਖਮੀ ਹੋਇਆ ਹੈ, ਜਿਸ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ।
ਜਾਣਕਾਰੀ ਦਿੰਦਿਆਂ DSP ਧਾਰੀਵਾਲ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਸੁਲੱਖਣ ਰਾਮ ਦੀ ਸਿਹਤ ਥਾਣੇ ਦੇ ਅੰਦਰ ਹੀ ਖ਼ਰਾਬ ਹੋਈ ਸੀ। ਉਨ੍ਹਾਂ ਨੂੰ ਪਹਿਲਾਂ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਵਿੱਚ ਸੁਧਾਰ ਨਾ ਆਉਣ ਕਾਰਨ ਅੰਮ੍ਰਿਤਸਰ ਰੈਫਰ ਕੀਤਾ ਗਿਆ ਪਰ ਉੱਥੇ ਇਹ ਭਾਣਾ ਵਾਪਰ ਗਿਆ। ਇਸ ਭਿਆਨਕ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ