ਬਠਿੰਡਾ:- ਹਲਕਾ ਲੰਬੀ ਦੇ ਪਿੰਡ ਮਿੱਡਾ ਵਿੱਚ ਅੱਜ ਇੱਕ ਦਰਦਨਾਕ ਘਟਨਾ ਵਾਪਰੀ। ਜਾਣਕਾਰੀ ਮੁਤਾਬਕ, ਇੱਕ ਪਿਤਾ ਨੇ ਆਪਣੀ ਨੌਜਵਾਨ ਧੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ, ਜਿਸ ਕਾਰਨ ਪਿੰਡ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਬਣ ਗਿਆ।
ਮ੍ਰਿਤਕਾ ਦੀ ਪਛਾਣ 18 ਸਾਲਾ ਚਮਨਪ੍ਰੀਤ ਕੌਰ ਵਜੋਂ ਕੀਤੀ ਗਈ ਹੈ। ਘਟਨਾ ਦੌਰਾਨ ਲੜਕੀ ਆਪਣੇ ਘਰ ਦੇ ਕਮਰੇ ਵਿੱਚ ਸੁੱਤੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਿਤਾ ਪਾਲਾ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਲੜਕੀ ਦੀ ਮੌਤ ਮੌਕੇ 'ਤੇ ਹੀ ਹੋ ਗਈ। ਵਾਰਦਾਤ ਤੋਂ ਬਾਅਦ ਪਿਤਾ ਮੌਕੇ ਤੋਂ ਫਰਾਰ ਹੋ ਗਿਆ।
ਪੜਾਈ ਦੇ ਖਿਲ਼ਾਫ ਸੀ ਪਿਤਾ:- ਸੂਚਨਾ ਮਿਲਣ 'ਤੇ, ਥਾਣਾ ਕਬਰਵਾਲਾ ਦੀ ਮੁਖੀ ਹਰਪ੍ਰੀਤ ਕੌਰ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਵਾਰਦਾਤ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕਾ ਦੇ ਪਰਿਵਾਰ ਤੋਂ ਬਿਆਨ ਲੈ ਰਹੀ ਹੈ। ਇਸ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਕੁੜੀ ਆਪਣੀ ਪੜ੍ਹਾਈ ਅੱਗੇ ਵਧਾਉਣਾ ਚਾਹੁੰਦੀ ਸੀ, ਪਰ ਉਸ ਦੇ ਪਿਤਾ ਇਸ ਗੱਲ ਖ਼ਿਲਾਫ਼ ਸਨ।
ਕਾਤਲ ਪਿਤਾ ਦੀ ਭਾਲ ਜਾਰੀ :- ਪਿੰਡ ਦੇ ਲੋਕ ਘਟਨਾ ਤੋਂ ਗਹਿਰੇ ਸੋਗ ਵਿੱਚ ਹਨ ਅਤੇ ਇਸ ਹੱਤਿਆ ਨੇ ਪਿੰਡ ਵਿੱਚ ਡਰ ਅਤੇ ਚਿੰਤਾ ਫੈਲਾ ਦਿੱਤੀ ਹੈ। ਪੁਲਿਸ ਮੌਕੇ ਦੀ ਤਫ਼ਤੀਸ਼ ਕਰ ਰਹੀ ਹੈ ਅਤੇ ਫਰਾਰ ਪਿਤਾ ਦੀ ਭਾਰ ਜਾਰੀ ਹੈ। ਮੌਕੇ ਤੋਂ ਲਾਸ਼ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਦੀ ਜਾਂਚ ਜਾਰੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ, ਜਾਰੀ:- ਇਲਾਕੇ ਦੇ ਲੋਕਾਂ ਨੇ ਇਸ ਵਾਰਦਾਤ ਨੂੰ ਦਹਿਸ਼ਤ ਵਜੋਂ ਵੇਖਿਆ ਹੈ। ਪੁਲੀਸ ਨੇ ਸੁਰੱਖਿਆ ਲਈ ਇਲਾਕੇ ਵਿੱਚ ਨਿਗਰਾਨੀ ਵਧਾ ਦਿੱਤੀ ਹੈ ਅਤੇ ਘਟਨਾ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।