Tuesday, 11th of August 2026

ਰਾਜਸਥਾਨ ਦੇ ਨਸ਼ੇੜੀਆਂ ਦੀ ਵਾਇਰਲ ਵੀਡੀਓ ਪੰਜਾਬ ਦੇ ਸਿਰ ਮੜਨ ਨੂੰ ਲੈ ਕੇ ਘਿਰੇ ਭੱਜੀ; AAP ਆਗੂਆਂ ਨੇ ਹਰਭਜਨ ਨੂੰ ਸੁਣਾਈਆਂ ਖਰੀਆਂ-ਖਰੀਆਂ

ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਨਸ਼ੇੜੀ ਨੌਜਵਾਨਾਂ ਦੀ ਪੋਸਟ ਕੀਤੀ ਵੀਡੀਓ, ਜਿਸ ਨੂੰ ਪੰਜਾਬ ਦੀ ਦੱਸਿਆ ਗਿਆ, ਉਸ ਉੱਤੇ ਪੰਜਾਬ ਪੁਲਿਸ ਨੇ ਤੁਰੰਤ ਜਵਾਬ ਦਿੰਦੇ ਹੋਏ ਦੱਸਿਆ ਹੈ ਕਿ ਇਸ ਵੀਡੀਓ ਦਾ ਪੰਜਾਬ ਅਤੇ ਪੰਜਾਬ ਪੁਲਿਸ ਦੇ ਨਾਲ ਕੋਈ ਲੈਣ-ਦੇਣਾ ਨਹੀਂ ਹੈ। ਇਹ ਗੁਆਂਢੀ ਸੂਬੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੀ ਹੈ।

Edited By: Lajwinder Kaur | Updated at: August 11th 2026 12:52 PM
Trending News
ਰਾਜਸਥਾਨ ਦੇ ਨਸ਼ੇੜੀਆਂ ਦੀ ਵਾਇਰਲ ਵੀਡੀਓ ਪੰਜਾਬ ਦੇ ਸਿਰ ਮੜਨ ਨੂੰ ਲੈ ਕੇ ਘਿਰੇ ਭੱਜੀ; AAP ਆਗੂਆਂ ਨੇ ਹਰਭਜਨ ਨੂੰ ਸੁਣਾਈਆਂ ਖਰੀਆਂ-ਖਰੀਆਂ

ਰਾਜਸਥਾਨ ਦੇ ਨਸ਼ੇੜੀਆਂ ਦੀ ਵਾਇਰਲ ਵੀਡੀਓ ਪੰਜਾਬ ਦੇ ਸਿਰ ਮੜਨ ਨੂੰ ਲੈ ਕੇ ਘਿਰੇ ਭੱਜੀ; AAP ਆਗੂਆਂ ਨੇ ਹਰਭਜਨ ਨੂੰ ਸੁਣਾਈਆਂ ਖਰੀਆਂ-ਖਰੀਆਂ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਸਾਂਝਾ ਕਰਨ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦੋ ਨੌਜਵਾਨਾਂ ਦੀ ਨਸ਼ੇ ਵਿੱਚ ਧੁੱਤ ਵੀਡੀਓ ਸ਼ੇਅਰ ਕਰਦਿਆਂ ਸੂਬੇ ਵਿੱਚ ਨਸ਼ੇ ਦੀ ਸਥਿਤੀ ਅਤੇ ਸਰਕਾਰਾਂ ਦੀਆਂ ਨੀਤੀਆਂ 'ਤੇ ਦੁੱਖ ਪ੍ਰਗਟਾਇਆ ਸੀ।

 ਕੀ PMO ਦੇਸ਼ ਵਿੱਚ ਝੂਠ ਫੈਲਾਉਂਦਾ ਹੈ?- ਅਰਵਿੰਦ ਕੇਜਰੀਵਾਲ

ਹਾਲਾਂਕਿ, ਪੰਜਾਬ ਪੁਲਿਸ ਨੇ ਇਸ ਮਾਮਲੇ 'ਤੇ ਤੁਰੰਤ ਪ੍ਰਤੀਕਿਰਿਆ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਵਾਇਰਲ ਵੀਡੀਓ ਪੰਜਾਬ ਦੀ ਨਹੀਂ, ਸਗੋਂ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੀ ਹੈ। ਦੂਜੇ ਪਾਸੇ, ਇਸ ਮਾਮਲੇ 'ਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਕਿ ਭਾਜਪਾ ਦੇ ਕਈ ਲੋਕਾਂ ਨੇ ਕੱਲ੍ਹ ਤੋਂ ਇਹ ਝੂਠ ਇਕੱਠਿਆਂ ਫੈਲਾਇਆ ਹੈ। ਕੀ ਹੁਕਮ PMO ਤੋਂ ਆਇਆ ਸੀ? ਕੀ PMO ਦੇਸ਼ ਵਿੱਚ ਝੂਠ ਫੈਲਾਉਂਦਾ ਹੈ?

ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ, ਜਿਸ ਵਿੱਚ 2 ਨੌਜਵਾਨ ਅੱਤ ਦੇ ਨਸ਼ੇ ਦੀ ਹਾਲਤ ਵਿੱਚ ਸੜਕ 'ਤੇ ਝੂਮਦੇ ਦਿਖਾਈ ਦੇ ਰਹੇ ਸਨ। ਵੀਡੀਓ ਦੇ ਬੈਕਗ੍ਰਾਊਂਡ ਵਿੱਚ ਪੰਜਾਬੀ ਆਡੀਓ ਟਰੈਕ ਚੱਲ ਰਿਹਾ ਸੀ, ਜਿਸ ਕਾਰਨ ਸੋਸ਼ਲ ਮੀਡੀਆ ਯੂਜ਼ਰਸ ਇਸ ਨੂੰ ਪੰਜਾਬ ਦੀ ਘਟਨਾ ਮੰਨ ਕੇ ਵੱਡੇ ਪੱਧਰ 'ਤੇ ਸ਼ੇਅਰ ਕਰਨ ਲੱਗੇ।

ਹਰਭਜਨ ਸਿੰਘ ਦੀ ਭਾਵੁਕ ਪੋਸਟ

ਇਸ ਵੀਡੀਓ ਨੂੰ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕੀਤਾ। ਉਨ੍ਹਾਂ ਨੇ ਬੇਹੱਦ ਭਾਵੁਕ ਸੁਨੇਹਾ ਲਿਖਦਿਆਂ ਕਿਹਾ ਕਿ ‘ਨਜ਼ਰ ਲੱਗ ਗਈ ਯਾਰ ਸਾਡੇ ਪੰਜਾਬ ਨੂੰ… ਸਰਕਾਰਾਂ ਨੇ ਕੀ ਹਾਲ ਬਣਾ ਦਿੱਤਾ ਪੰਜਾਬ ਦਾ ਤੇ ਪੰਜਾਬੀ ਨੌਜਵਾਨਾਂ ਦਾ। ਰੋਣਾ ਆਉਂਦਾ ਏ ਇਹ ਸਭ ਦੇਖ ਕੇ। 

ਬਖ਼ਸ਼ ਦਿਓ ਮੇਰੇ ਪੰਜਾਬ ਨੂੰ… ਮਾਫ਼ ਕਰੋ ਪੰਜਾਬ ਨੂੰ। ਕਿੱਥੇ ਲੈ ਆਏ ਓ ਪੰਜਾਬ ਨੂੰ?

ਜਿਹੜਾ ਪੰਜਾਬ ਕਦੇ ਚੜ੍ਹਦੀ ਕਲਾ, ਹਿੰਮਤ ਤੇ ਬਹਾਦਰੀ ਲਈ ਜਾਣਿਆ ਜਾਂਦਾ ਸੀ, ਅੱਜ ਉਸੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਘੇਰ ਲਿਆ ਏ। ਹਾਲੇ ਵੀ ਵੇਲਾ ਹੈ—ਮੇਰੇ ਪੰਜਾਬ ਨੂੰ ਬਚਾ ਲਓ। ਪੰਜਾਬ ਦੀ ਜਵਾਨੀ ਨੂੰ ਬਚਾ ਲਓ।’

ਪੰਜਾਬ ਪੁਲਿਸ ਨੇ ਖਾਰਜ ਕੀਤਾ ਦਾਅਵਾ

ਹਰਭਜਨ ਦੀ ਪੋਸਟ ਸਾਹਮਣੇ ਆਉਂਦੇ ਹੀ ਪੰਜਾਬ ਪੁਲਿਸ ਨੇ ਮਾਮਲੇ ਦਾ ਸੰਗਿਆਨ ਲਿਆ ਅਤੇ ਸਾਬਕਾ ਕ੍ਰਿਕਟਰ ਨੂੰ ਟੈਗ ਕਰਦਿਆਂ ਇਸ ਦਾਅਵੇ ਦਾ ਖੰਡਨ ਕੀਤਾ। ਪੁਲਿਸ ਨੇ ਆਪਣੇ ਅਧਿਕਾਰਤ ਬਿਆਨ ਵਿੱਚ ਦੱਸਿਆ ਕਿ ਇਸ ਵੀਡੀਓ ਦਾ ਪੰਜਾਬ ਜਾਂ ਪੰਜਾਬ ਪੁਲਿਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਤਫਤੀਸ਼ ਵਿੱਚ ਪਾਇਆ ਗਿਆ ਕਿ ਇਹ ਘਟਨਾ ਗੁਆਂਢੀ ਰਾਜ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਦੀ ਹੈ।

ਤੱਥਾਂ ਦੀ ਪੜਤਾਲ ਕਰਨ ਦੀ ਅਪੀਲ

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਿਰਫ਼ ਕਿਸੇ ਵੀਡੀਓ ਵਿੱਚ ਪੰਜਾਬੀ ਭਾਸ਼ਾ ਜਾਂ ਆਡੀਓ ਟਰੈਕ ਹੋਣ ਨਾਲ ਉਹ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ। ਪੁਲਿਸ ਪ੍ਰਸ਼ਾਸਨ ਨੇ ਸਾਰੇ ਯੂਜ਼ਰਸ ਅਤੇ ਅਕਾਊਂਟਸ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਗੁਮਰਾਹਕੁੰਨ ਜਾਣਕਾਰੀ ਪੋਸਟ ਕਰਨ ਜਾਂ ਪੰਜਾਬ ਪੁਲਿਸ ਨੂੰ ਟੈਗ ਕਰਨ ਤੋਂ ਪਹਿਲਾਂ ਤੱਥਾਂ ਅਤੇ ਜਗ੍ਹਾਂ ਦੀ ਅਸਲੀਅਤ ਦੀ ਜਾਂਚ ਕਰ ਲੈਣ। ਉਨ੍ਹਾਂ ਨੇ ਸਾਰਿਆਂ ਨੂੰ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਨਾਲ ਸਮੱਗਰੀ ਸ਼ੇਅਰ ਕਰਨ ਦੀ ਬੇਨਤੀ ਕੀਤੀ।

Punjabi Shorts

Latest News