Sunday, 11th of January 2026

Punjab extends school holidays : ਠੰਢ ਕਾਰਨ ਵਧੀਆਂ ਸਕੂਲਾਂ ਦੀਆਂ ਛੁੱਟੀਆਂ

Reported by: Anhad S Chawla  |  Edited by: Jitendra Baghel  |  December 31st 2025 03:36 PM  |  Updated: December 31st 2025 04:07 PM
Punjab extends school holidays : ਠੰਢ ਕਾਰਨ ਵਧੀਆਂ ਸਕੂਲਾਂ ਦੀਆਂ ਛੁੱਟੀਆਂ

Punjab extends school holidays : ਠੰਢ ਕਾਰਨ ਵਧੀਆਂ ਸਕੂਲਾਂ ਦੀਆਂ ਛੁੱਟੀਆਂ

ਪੰਜਾਬ ਭਰ ਦੇ ਸਕੂਲਾਂ ’ਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।