ਪੰਜਾਬ ਚ ਧੜੱਲੇ ਨਾਲ ਨਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ । ਆਬਕਾਰੀ ਵਿਭਾਗ ਦੇ ਵੱਲੋਂ ਲਗਾਤਾਰ ਕਾਰਵਾਈ ਦੇ ਬਾਵਜੂਦ ਕੋਈ ਅਸਰ ਨਜ਼ਰ ਨਹੀਂ ਆ ਰਿਹਾ ਹੈ । ਤਾਜ਼ਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਆਬਕਾਰੀ ਵਿਭਾਗ ਵੱਲੋਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਦੇ ਪਿੰਡ ਅੰਮ੍ਰਿਤਪੁਰ ਵਿੱਚ ਇੱਕ ਵੱਡੀ ਕਾਰਵਾਈ ਕੀਤੀ। ਵਿਭਾਗ ਦੀ ਟੀਮ ਨੇ ਡਿਸਟਿਲਰੀ 'ਤੇ ਛਾਪਾ ਮਾਰਿਆ ਅਤੇ 3,500 ਲੀਟਰ ਕੱਚੀ ਸ਼ਰਾਬ ਬਰਾਮਦ ਕੀਤੀ। ਜਿਸਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।ਦਰਿਆ ਕੰਢੇ ਖੇਤਾਂ ਵਿੱਚ ਸ਼ਰਾਬ ਬਣਾਈ ਜਾ ਰਹੀ ਸੀ। ਇਹ ਅਲੱਗ-ਥਲੱਗ ਡਿਸਟਿਲਰੀ ਚੰਗੀ ਤਰ੍ਹਾਂ ਲੁਕੋ ਕੇ ਕੰਮ ਕਰ ਰਹੀ ਸੀ, ਜਿਸ ਵਿੱਚ ਸਮੱਗਰੀ ਰੇਤ ਦੇ ਹੇਠਾਂ ਲੁਕਾਈ ਹੋਈ ਸੀ।
ਆਬਕਾਰੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਇੱਕ ਸੂਚਨਾ ਦੇ ਆਧਾਰ 'ਤੇ ਛਾਪਾ ਮਾਰਿਆ। ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਤੇ ਹੋਰ ਸਮਾਨ ਜ਼ਬਤ ਕੀਤਾ ਗਿਆ। ਵਿਭਾਗ ਦੀ ਨਾਜਾਇਜ਼ ਸ਼ਰਾਬ 'ਤੇ ਕਾਰਵਾਈ ਜਾਰੀ ਰਹੇਗੀ। ਜ਼ਿਲ੍ਹਾ ਆਬਕਾਰੀ ਅਧਿਕਾਰੀ ਨੇ ਦੁਹਰਾਇਆ ਕਿ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।