Friday, 2nd of October 2026

ਰਾਜਾ ਵੜਿੰਗ ਦੀ ਹੋਈ ਛੁੱਟੀ? ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਵਾਇਰਲ ਹੋ ਰਹੇ ਪੱਤਰ ਦੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸੀ ਸੱਚਾਈ…

Edited By: Lajwinder Kaur | Updated at:
ਰਾਜਾ ਵੜਿੰਗ ਦੀ ਹੋਈ ਛੁੱਟੀ? ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਵਾਇਰਲ ਹੋ ਰਹੇ ਪੱਤਰ ਦੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸੀ ਸੱਚਾਈ…

ਰਾਜਾ ਵੜਿੰਗ ਦੀ ਹੋਈ ਛੁੱਟੀ? ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਵਾਇਰਲ ਹੋ ਰਹੇ ਪੱਤਰ ਦੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸੀ ਸੱਚਾਈ…

ਦਿੱਲੀ ਦੇ ਵਿੱਚ ਹੋਏ ਪੰਜਾਬ ਕਾਂਗਰਸ ਦੇ ਮੰਥਨ ਤੋਂ ਬਾਅਦ ਪੰਜਾਬ ਦੇ ਪ੍ਰਧਾਨ ਨੂੰ ਬਦਲਣ ਨੂੰ ਲੈ ਕੇ ਚਰਚਾਵਾਂ ਨੇ ਜ਼ੋਰ ਫੜਿਆ ਹੋਇਆ ਹੈ। ਜਿਸ ਕਰਕੇ ਬੀਤੇ ਦਿਨੀਂ ਸੋਸ਼ਲ ਮੀਡੀਆ ਉੱਤੇ ਇੱਕ ਪੱਤਰ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋਇਆ, ਜਿਸ ‘ਚ ਨਵੇਂ ਪ੍ਰਧਾਨ ਦੇ ਨਾਂਅ ਦਾ ਜ਼ਿਕਰ ਕੀਤਾ ਹੋਇਆ ਸੀ। ਵਾਇਰਲ ਹੋ ਰਹੇ ਇਸ ਚਿੱਠੀ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਲਿਆ ਦਿੱਤਾ। ਇਸ ਪੱਤਰ ਨੇ ਪਾਰਟੀ ਦੇ ਅੰਦਰੂਨੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਸੀ, ਪਰ ਕੁਝ ਹੀ ਸਮੇਂ ਵਿੱਚ ਖੁਦ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਹਮਣੇ ਆ ਕੇ ਇਸ ਵਾਇਰਲ ਪੱਤਰ ਦੀ ਸੱਚਾਈ ਬਿਆਨ ਕਰ ਦਿੱਤੀ।

ਰੰਧਾਵਾ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਇਸ ਵਾਇਰਲ ਪੱਤਰ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਹ ਪੱਤਰ ਪੂਰੀ ਤਰ੍ਹਾਂ ਫਰਜ਼ੀ ਅਤੇ ਬੇਬੁਨਿਆਦ ਹੈ। ਰੰਧਾਵਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਉਹ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਦਰਜ ਕਰਵਾਉਣਗੇ ਤਾਂ ਜੋ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਹੋ ਸਕੇ।

ਉਨ੍ਹਾਂ ਨੇ ਐਕਸ ਤੇ ਲਿਖਿਆ - ''ਅੱਜ ਮੈਂ @DGPPunjabPolice  ਨੂੰ ਪੱਤਰ ਲਿਖ ਕੇ ਮੇਰੇ ਬਾਰੇ ਫੈਲਾਏ ਜਾ ਰਹੇ ਜਾਅਲੀ AICC ਪੱਤਰ ਅਤੇ ਫੇਕ ਨਿਊਜ਼ ਦੇ ਮਾਮਲੇ ਵਿੱਚ ਤੁਰੰਤ FIR ਦਰਜ ਕਰਨ, ਦੋਸ਼ੀਆਂ ਦੀ ਪਛਾਣ ਕਰਨ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਹ ਸਿਰਫ਼ ਮੇਰੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ, ਸਗੋਂ ਲੋਕਾਂ ਅਤੇ ਕਾਂਗਰਸ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਮੈਂ ਇਸ ਪੂਰੇ ਮਾਮਲੇ ਦੀ ਸਾਇਬਰ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੀ ਮੰਗ ਕੀਤੀ ਹੈ। ਲੋਕਤੰਤਰ ਵਿੱਚ ਫਰਜ਼ੀ ਦਸਤਾਵੇਜ਼ਾਂ ਅਤੇ ਝੂਠੇ ਪ੍ਰਚਾਰ ਲਈ ਕੋਈ ਥਾਂ ਨਹੀਂ ਹੋ ਸਕਦੀ।''

ਕੀ ਸੀ ਪੂਰਾ ਮਾਮਲਾ?

ਦਰਅਸਲ, ਹਾਲ ਹੀ ਵਿੱਚ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਚੋਟੀ ਦੇ ਆਗੂਆਂ ਦੀ ਰਾਹੁਲ ਗਾਂਧੀ ਅਤੇ ਕੌਮੀ ਪ੍ਰਧਾਨ ਮੱਲੀਕਾਰਜੁਨ ਖੜਗੇ ਨਾਲ ਇੱਕ ਅਹਿਮ ਬੈਠਕ ਹੋਈ ਸੀ। ਇਸ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਬਦਲਾਅ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ। ਇਸੇ ਚਰਚਾ ਦਾ ਫਾਇਦਾ ਉਠਾਉਂਦੇ ਹੋਏ ਕਿਸੇ ਸ਼ਰਾਰਤੀ ਅਨਸਰ ਨੇ ਇਹ ਜਾਅਲੀ ਪੱਤਰ ਤਿਆਰ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ, ਜਿਸ ਨਾਲ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭੰਬਲਭੂਸਾ ਪੈਦਾ ਹੋ ਗਿਆ।

ਅਫਵਾਹਾਂ 'ਤੇ ਲੱਗੀ ਰੋਕ

ਪਾਰਟੀ ਆਗੂਆਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਵਿੱਚ ਕੋਈ ਅੰਦਰੂਨੀ ਵਿਵਾਦ ਨਹੀਂ ਹੈ ਅਤੇ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀ ਹਰ ਜਾਣਕਾਰੀ ਸੱਚ ਨਹੀਂ ਹੁੰਦੀ। ਫਿਲਹਾਲ, ਰੰਧਾਵਾ ਦੇ ਸਪੱਸ਼ਟੀਕਰਨ ਤੋਂ ਬਾਅਦ ਇਸ ਮਾਮਲੇ 'ਤੇ ਸਿਆਸੀ ਬਹਿਸ ਦਾ ਦੌਰ ਇੱਕ ਵਾਰ ਤਾਂ ਥੰਮ ਗਿਆ ਹੈ, ਪਰ ਸਿਆਸੀ ਹਲਕਿਆਂ ਵਿੱਚ ਅਜਿਹੀਆਂ ਫਰਜ਼ੀ ਖ਼ਬਰਾਂ ਨੂੰ ਲੈ ਕੇ ਗੰਭੀਰ ਚਿੰਤਾ ਜ਼ਰੂਰ ਜਤਾਈ ਜਾ ਰਹੀ ਹੈ।

ਪਰ ਦੂਜੇ ਪਾਸੇ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾਵਾਂ ਤੇਜ਼ ਹਨ ਕਿ ਹਾਈਕਮਾਂਡ ਵੱਲੋਂ ਕਿਸੇ ਸਮੇਂ ਵੀ ਨਵੇਂ ਪ੍ਰਧਾਨ ਦੇ ਨਾਂਅ ਦਾ ਐਲਾਨ ਕੀਤਾ ਜਾ ਸਕਦਾ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੇ ਪੰਜ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਇਨ੍ਹਾਂ ਆਗੂਆਂ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਇੱਕਜੁੱਟ ਹੋ ਕੇ ਲੜਨ ਲਈ ਕਿਹਾ। ਜੇਕਰ ਦੇਖਿਆ ਜਾਏ ਤਾਂ ਪ੍ਰਧਾਨਗੀ ਦੀ ਦੌੜ 'ਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਾਂਅ ਅੱਗੇ ਹਨ। ਸੂਤਰਾਂ ਦੇ ਅਨੁਸਾਰ ਜਲਦ ਹੀ ਨਵੇਂ ਪ੍ਰਧਾਨ ਦੇ ਨਾਂਅ ਦਾ ਐਲਾਨ ਹੋ ਸਕਦਾ ਹੈ।