Sunday, 11th of January 2026

Bhullar Pins Stars on 6 Promoted Jail Officers, ਭੁੱਲਰ ਨੇ 6 ਜੇਲ੍ਹ ਅਧਿਕਾਰੀਆਂ ਦੇ ਸਟਾਰ ਲਗਾਏ

Reported by: Gurpreet Singh  |  Edited by: Jitendra Baghel  |  November 26th 2025 05:46 PM  |  Updated: November 26th 2025 05:46 PM
Bhullar Pins Stars on 6 Promoted Jail Officers, ਭੁੱਲਰ ਨੇ 6 ਜੇਲ੍ਹ ਅਧਿਕਾਰੀਆਂ ਦੇ ਸਟਾਰ ਲਗਾਏ

Bhullar Pins Stars on 6 Promoted Jail Officers, ਭੁੱਲਰ ਨੇ 6 ਜੇਲ੍ਹ ਅਧਿਕਾਰੀਆਂ ਦੇ ਸਟਾਰ ਲਗਾਏ

ਪੰਜਾਬ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿੱਚ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ । ਇਸ ਮੌਕੇ 6 ਏਆਈਜੀ, ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ 'ਤੇ ਸਟਾਰ ਲਗਾਏ ਗਏ । ਕਾਬਿਲੇਗੌਰ ਹੈ ਕਿ 14 ਅਧਿਕਾਰੀਆਂ ਨੂੰ ਪਦਉੱਨਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ 6 ਏਆਈਜੀ, ਸੁਪਰਡੈਂਟ ਕੇਂਦਰੀ ਜੇਲ੍ਹਾਂ ਅਤੇ 8 ਡੀਐਸਪੀ ਗ੍ਰੇਡ-1 ਸ਼ਾਮਲ ਹਨ।

ਜੇਲ੍ਹ ਮੰਤਰੀ ਨੇ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਧੇਰੇ ਪ੍ਰਭਾਵੀ ਪ੍ਰਬੰਧਨ ਦੇ ਨਾਲ-ਨਾਲ ਸਟਾਫ਼ ਦੀ ਲੋੜ ਨੂੰ ਪੂਰਾ ਕਰਨਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉੱਚ ਰੈਂਕ ਹਾਸਲ ਮਿਲਣ ਨਾਲ ਜ਼ਿੰਮੇਵਾਰੀ ਵੱਧਣ ਦੇ ਨਾਲ-ਨਾਲ ਫ਼ੈਸਲਾ ਲੈਣ ਦਾ ਅਧਿਕਾਰ ਵੀ ਮਿਲ ਜਾਂਦਾ ਹੈ ਜੋ ਪਦਉੱਨਤ ਅਧਿਕਾਰੀਆਂ ਨੂੰ ਸੁਰੱਖਿਆ, ਅਨੁਸ਼ਾਸਨ ਨੂੰ ਯਕੀਨੀ ਬਣਾਉਣ ਅਤੇ ਕੈਦੀਆਂ ਦੀ ਭਲਾਈ ਲਈ ਵੱਖ-ਵੱਖ ਉਪਾਅ ਕਰਨ ਦੇ ਯੋਗ ਬਣਾਏਗਾ।

ਏਡੀਜੀਪੀ (ਜੇਲ੍ਹਾਂ) ਅਰੁਣ ਪਾਲ ਸਿੰਘ ਨੇ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਸਮੁੱਚੇ ਕੰਮਕਾਜ ਵਿੱਚ ਹਰੇਕ ਅਧਿਕਾਰੀ ਅਤੇ ਸਟਾਫ਼ ਦੀ ਮਹੱਤਵਪੂਰਨ ਭੂਮਿਕਾ ਬਾਰੇ ਵੀ ਦੱਸਿਆ।