Sunday, 11th of January 2026

Jalandhar 'ਚ ਆੜ੍ਹਤੀ ਕਤਲ ਕਾਂਡ! ਅੱਠਵਾਂ ਮੁਲਜ਼ਮ ਗ੍ਰਿਫ਼ਤਾਰ

Reported by: Ajeet Singh  |  Edited by: Jitendra Baghel  |  December 24th 2025 12:54 PM  |  Updated: December 24th 2025 12:54 PM
Jalandhar 'ਚ ਆੜ੍ਹਤੀ ਕਤਲ ਕਾਂਡ! ਅੱਠਵਾਂ ਮੁਲਜ਼ਮ ਗ੍ਰਿਫ਼ਤਾਰ

Jalandhar 'ਚ ਆੜ੍ਹਤੀ ਕਤਲ ਕਾਂਡ! ਅੱਠਵਾਂ ਮੁਲਜ਼ਮ ਗ੍ਰਿਫ਼ਤਾਰ

ਜਲੰਧਰ: ਆੜ੍ਹਤੀ ਨਰਿੰਦਰ ਸਿੰਘ ਉਰਫ਼ ਨਿੰਦਰ ਦੇ ਕਤਲ ਕਾਂਡ 'ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ ਵਿੱਚ 10 ਸਾਲਾਂ ਤੋਂ ਫਰਾਰ ਅੱਠਵਾਂ ਮੁਲਜ਼ਮ ਨੂੰ ਰਾਜਸਥਾਨ ਦੀ ਬਾੜਮੇਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਹੈ।

ਜਾਣੋ ਕੀ ਹੈ ਮਾਮਲਾ 

ਥਾਣਾ ਮੁਖੀ ਸਿਕੰਦਰ ਸਿੰਘ ਨੇ ਦੱਸਿਆ ਕਿ ਸਾਲ 2015 ਵਿੱਚ ਪਿੰਡ ਢੇਸੀਆਂ ਕਾਹਨਾ ਦੇ ਆੜ੍ਹਤੀ ਨਰਿੰਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਅੱਠ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਜਾਂਚ ਦੌਰਾਨ ਸੱਤ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ ਨੂੰ ਸਜ਼ਾ ਵੀ ਹੋ ਚੁੱਕੀ ਹੈ।

ਰਾਜਸਥਾਨ ਦੀ ਬਾੜਮੇਰ ਜੇਲ੍ਹ ਤੋਂ ਕੀਤਾ ਗ੍ਰਿਫਤਾਰ

ਇਸ ਮਾਮਲੇ ਦਾ ਅੱਠਵਾਂ ਮੁਲਜ਼ਮ ਭੁਪਿੰਦਰ ਸਿੰਘ ਭਿੰਦਾ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਾਜਸਥਾਨ ਦੀ ਬਾੜਮੇਰ ਜੇਲ੍ਹ ਵਿੱਚ ਕਿਸੇ ਹੋਰ ਮਾਮਲੇ ਵਿੱਚ ਬੰਦ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਭੁਪਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ।

ਮੁਲਜ਼ਮ ਦਾ ਅਪਰਾਧਿਕ ਪਿਛੋਕੜ

ਥਾਣਾ ਮੁਖੀ ਸਿਕੰਦਰ ਸਿੰਘ ਨੇ ਕਿ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੁੱਲ 16 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁਲਜ਼ਮ ਨੂੰ ਮੁੜ ਰਾਜਸਥਾਨ ਦੀ ਬਾੜਮੇਰ ਜੇਲ੍ਹ ਵਿੱਚ ਭੇਜਿਆ ਗਿਆ ਹੈ।

TAGS