Sunday, 11th of January 2026

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 3 ਨਸਾ ਤਸਕਰ ਕੀਤੇ ਕਾਬੂ

Reported by: Gurjeet Singh  |  Edited by: Jitendra Baghel  |  December 18th 2025 03:57 PM  |  Updated: December 18th 2025 03:57 PM
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 3 ਨਸਾ ਤਸਕਰ ਕੀਤੇ ਕਾਬੂ

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 3 ਨਸਾ ਤਸਕਰ ਕੀਤੇ ਕਾਬੂ

ਜਲੰਧਰ: ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲਗਾਤਾਰ ਬੂਰ ਪਾਇਆ ਜਾ ਰਿਹਾ ਹੈ। ਉੱਥੇ ਹੀ ਕਮਿਸ਼ਨਰੇਟ ਪੁਲਿਸ ਜਲੰਧਰ ਦੀ CIA-ਸਟਾਫ ਟੀਮ ਨੇ 2 ਵੱਖ-ਵੱਖ ਕਾਰਵਾਈਆਂ ਦੌਰਾਨ 3 ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 25 ਕਿਲੋ ਡੋਡੇ ਚੂਰਾ ਪੋਸਤ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਢਿੱਲੋਂ,DCP/INV, ਜਯੰਤ ਪੁਰੀ, ADCP/INV ਅਤੇ ਅਮਰਬੀਰ ਸਿੰਘ, ACP/D ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ,ਇੰਚਾਰਜ CIA-ਸਟਾਫ ਜਲੰਧਰ ਦੀ ਅਗਵਾਈ ਵਿੱਚ ਪੁਲਿਸ ਟੀਮ ਵੱਲੋਂ ਇਹ ਸਫਲ ਕਾਰਵਾਈ ਕੀਤੀ ਗਈ।

ਗੱਲਬਾਤ ਕਰਦਿਆ ਕਮਿਸ਼ਨਰ ਪੁਲਿਸ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਮਿਤੀ 17 ਦਸੰਬਰ ਨੂੰ CIA-ਸਟਾਫ ਦੀ ਪੁਲਿਸ ਟੀਮ ਨਵੀਂ ਦਾਣਾ ਮੰਡੀ,ਦੁਰਗਾ ਕਲੋਨੀ ਜਲੰਧਰ ਵਿਖੇ ਮੌਜੂਦ ਸੀ। ਇਸ ਦੌਰਾਨ ਦੁਰਗਾ ਕਲੋਨੀ ਮੋੜ ਨੇੜੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕਾਬੂ ਕੀਤਾ ਗਿਆ, ਜਿਸ ਦੀ ਪਛਾਣ ਨੱਛਤਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਹਵੇਲੀਆਂ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਪਾਸੋਂ 25 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਹੋਇਆ।

ਇਸ ਸਬੰਧ ਵਿੱਚ ਆਰੋਪੀ ਖ਼ਿਲਾਫ਼ ਮੁਕੱਦਮਾ ਨੰਬਰ 150 ਮਿਤੀ 17 ਦਸੰਬਰ ਨੂੰ NDPS ਐਕਟ ਅਧੀਨ ਥਾਣਾ ਡਿਵੀਜ਼ਨ ਨੰਬਰ 2, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 18 ਦਸੰਬਰ ਨੂੰ ਇੱਕ ਹੋਰ ਕਾਰਵਾਈ ਦੌਰਾਨ CIA-ਸਟਾਫ ਦੀ ਟੀਮ ਨੇ ਫੁੱਲਾਂ ਵਾਲੀ ਮਾਰਕੀਟ ਨੇੜੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਧਰਮਪਾਲ ਅਤੇ ਬਿੱਟੂ ਸਿੰਘ ਪੁੱਤਰ ਦੋਨਾ ਸਿੰਘ,ਦੋਵੇਂ ਵਾਸੀ ਪਿੰਡ ਅੰਮ੍ਰਿਤ ਪੁਰ, ਥਾਣਾ ਤਲਵੰਡੀ ਚੌਧਰੀਆਂ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸ ਸਬੰਧ ਵਿੱਚ ਆਰੋਪੀਆਂ ਖ਼ਿਲਾਫ਼ ਮੁਕੱਦਮਾ ਨੰਬਰ 151 ਮਿਤੀ 18 ਦਸੰਬਰ ਨੂੰ NDPS ਐਕਟ ਅਧੀਨ ਥਾਣਾ ਡਿਵੀਜ਼ਨ ਨੰਬਰ 2 ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਆਰੋਪੀ ਇਸ ਸਮੇਂ ਪੁਲਿਸ ਰਿਮਾਂਡ ’ਤੇ ਹਨ। ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਨਸਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਫਾਰਵਰਡ ਅਤੇ ਬੈਕਵਰਡ ਲਿੰਕੇਜ ਖੰਗਾਲੇ ਜਾ ਰਹੇ ਹਨ।

TAGS