Thursday, 5th of November 2026

ਪਰਵਿੰਦਰ ਝੋਟਾ ਮਾਮਲੇ ‘ਚ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਤੇ ਮਿਲੇਗੀ ਸਰਕਾਰੀ ਨੌਕਰੀ, 6 ਨਵੰਬਰ ਨੂੰ PGI 'ਚ ਹੋਵੇਗਾ ਪੋਸਟਮਾਰਟਮ

ਮਾਨਸਾ ਦੇ ਐਂਟੀ ਡਰੱਗ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ 23 ਦਿਨਾਂ ਬਾਅਦ ਪਰਿਵਾਰ ਪੋਸਟਮਾਰਟਮ ਕਰਵਾਉਣ ਲਈ ਸਹਿਮਤ ਹੋ ਗਿਆ ਹੈ। ਜਾਣਕਾਰੀ ਮੁਤਾਬਕ 6 ਨਵੰਬਰ ਨੂੰ ਚੰਡੀਗੜ੍ਹ ਦੇ PGI ਵਿੱਚ ਝੋਟਾ ਦਾ ਪੋਸਟਮਾਰਟਮ ਕੀਤਾ ਜਾਵੇਗਾ।

Edited By: Lajwinder Kaur | Updated at:
ਪਰਵਿੰਦਰ ਝੋਟਾ ਮਾਮਲੇ ‘ਚ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਤੇ ਮਿਲੇਗੀ ਸਰਕਾਰੀ ਨੌਕਰੀ, 6 ਨਵੰਬਰ ਨੂੰ PGI 'ਚ ਹੋਵੇਗਾ ਪੋਸਟਮਾਰਟਮ

ਪਰਵਿੰਦਰ ਝੋਟਾ ਮਾਮਲੇ ‘ਚ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਤੇ ਮਿਲੇਗੀ ਸਰਕਾਰੀ ਨੌਕਰੀ, 6 ਨਵੰਬਰ ਨੂੰ PGI 'ਚ ਹੋਵੇਗਾ ਪੋਸਟਮਾਰਟਮ

ਮਾਨਸਾ ਦੇ ਐਂਟੀ ਡਰੱਗ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ 23 ਦਿਨਾਂ ਬਾਅਦ ਪਰਿਵਾਰ ਪੋਸਟਮਾਰਟਮ ਕਰਵਾਉਣ ਲਈ ਸਹਿਮਤ ਹੋ ਗਿਆ ਹੈ। ਜਾਣਕਾਰੀ ਮੁਤਾਬਕ 6 ਨਵੰਬਰ ਨੂੰ ਚੰਡੀਗੜ੍ਹ ਦੇ PGI ਵਿੱਚ ਝੋਟਾ ਦਾ ਪੋਸਟਮਾਰਟਮ ਕੀਤਾ ਜਾਵੇਗਾ। ਹਾਲਾਂਕਿ, ਉਨ੍ਹਾਂ ਦਾ ਅੰਤਿਮ ਸਸਕਾਰ ਕਿਸ ਦਿਨ ਹੋਵੇਗਾ, ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਕੈਬਨਿਟ ਮੰਤਰੀਆਂ ਨਾਲ ਹੋਈ ਸੀ ਮੀਟਿੰਗ

ਦੱਸ ਦੇਈਏ ਕਿ ਬੁੱਧਵਾਰ (4 ਨਵੰਬਰ) ਨੂੰ ਮਾਨਸਾ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ DGP ਦੇ ਅਸਤੀਫ਼ੇ ਦੀ ਮੰਗ ਨੂੰ ਛੱਡ ਕੇ ਬਾਕੀ ਮੰਗਾਂ 'ਤੇ ਸਹਿਮਤੀ ਬਣ ਗਈ।

2 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਐਲਾਨ

ਸਰਕਾਰ ਵੱਲੋਂ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਝੋਟਾ ਦੇ ਪਿਤਾ ਅਤੇ ਐਂਟੀ ਡਰੱਗ ਟਾਸਕ ਟੀਮ ਵਿਰੁੱਧ ਦਰਜ ਕੇਸ ਵੀ ਰੱਦ ਕੀਤੇ ਜਾਣਗੇ। ਇਸ ਦੇ ਨਾਲ ਹੀ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਬੁੱਤ ਲਗਾਇਆ ਜਾਵੇਗਾ ਅਤੇ ਉਨ੍ਹਾਂ ਦੇ ਨਾਂ 'ਤੇ ਪਿੰਡ ਖਿਆਲਾ ਵਿੱਚ ਟਰੌਮਾ ਸੈਂਟਰ ਬਣਾਇਆ ਜਾਵੇਗਾ।

ਪ੍ਰਦਰਸ਼ਨਕਾਰੀਆਂ ਨੂੰ ਕੀਤਾ ਜਾਏਗਾ ਰਿਹਾਅ

ਇਸ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਲੱਖਾ ਸਿਧਾਣਾ ਸਮੇਤ ਹੋਰ ਪ੍ਰਦਰਸ਼ਨਕਾਰੀਆਂ ਨੂੰ ਵੀ ਰਿਹਾਅ ਕੀਤਾ ਜਾਵੇਗਾ। ਇਨ੍ਹਾਂ ਸਹਿਮਤੀਆਂ ਤੋਂ ਬਾਅਦ 5 ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਕੈਮਿਸਟ ਦੀ ਦੁਕਾਨ ਤੋੜਨ ਦੇ ਮਾਮਲੇ ਵਿੱਚ 1,200 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਇਸ ਮਾਮਲੇ ਨਾਲ ਜੁੜੀ ਇੱਕ ਹੋਰ ਅਹਿਮ ਖ਼ਬਰ ਸਾਹਮਣੇ ਆਈ ਹੈ। ਮਾਨਸਾ ਪੁਲਿਸ ਨੇ ਕੈਮਿਸਟ ਦੀ ਦੁਕਾਨ ਤੋੜਨ ਦੇ ਮਾਮਲੇ ਵਿੱਚ 1,200 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬੁੱਧਵਾਰ ਨੂੰ ਪੁਲਿਸ ਵੱਲੋਂ ਦੁਕਾਨ ਮਾਲਕ ਅਸ਼ਵਨੀ ਕੁਮਾਰ ਦੀ ਤੋੜੀ ਗਈ ਦੁਕਾਨ ਦਾ ਮਲਬਾ ਹਟਾਇਆ ਗਿਆ। ਇਸ ਦੌਰਾਨ CBI ਦੀ ਟੀਮ ਅਤੇ ਪੁਲਿਸ ਅਧਿਕਾਰੀ JCB ਮਸ਼ੀਨ ਲੈ ਕੇ ਮੌਕੇ 'ਤੇ ਪਹੁੰਚੇ, ਤਾਂ ਜੋ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਜਾ ਸਕਣ।

ਉੱਥੇ ਹੀ ਮਾਨਸਾ ਪੁਲਿਸ ਵੱਲੋਂ ਮੰਗਲਵਾਰ ਨੂੰ ਇਸ ਮਾਮਲੇ ਸਬੰਧੀ ਹਾਈਕੋਰਟ ਵਿੱਚ ਸਟੇਟਸ ਰਿਪੋਰਟ ਵੀ ਦਾਖ਼ਲ ਕੀਤੀ ਗਈ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਨੌਜਵਾਨਾਂ ਵਿਰੁੱਧ 15 ਅਕਤੂਬਰ ਨੂੰ ਹੀ ਮਾਮਲਾ ਦਰਜ ਕਰ ਲਿਆ ਗਿਆ ਸੀ।