Trending:
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ । ਸੁਪਰੀਮ ਕੋਰਟ ਨੇ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ । ਮਾਣਯੋਗ ਅਦਾਲਤ ਨੇ ਹਾਈਕੋਰਟ ਜਾਣ ਲਈ ਕਿਹਾ, ਨਾਲ ਹੀ ਸੁਪਰੀਮ ਕੋਰਟ ਨੇ ਹਾਈਕੋਰਟ ਨੂੰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ 6 ਹਫ਼ਤਿਆਂ ਵਿੱਚ ਫੈਸਲਾ ਲੈਣ ਦੀ ਹਦਾਇਤ ਦਿੱਤੀ ਹੈ । ਅੰਮ੍ਰਿਤਪਾਲ ਸਿੰਘ ਨੇ ਕੌਮੀ ਸੁਰੱਖਿਆ ਐਕਟ ਤਹਿਤ ਆਪਣੀ ਨਜ਼ਰਬੰਦੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰਗੜ੍ਹ ਜੇਲ੍ਹ ਵਿੱਚ ਬੰਦ ਹੈ । ਸਾਲ 2023 ਨੂੰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਡਿਬਰੂਗੜ੍ਹ ਜੇਲ੍ਹ ਸ਼ਿਫਟ ਕਰ ਦਿੱਤਾ ਸੀ। ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਸੂਬੇ ਦੀ ਸੁਰੱਖਿਆ ਲਈ ਖਤਰਾ ਮੰਨਦੇ ਹੋਏ NSA ਲਗਾਇਆ ਸੀ, ਜੋ ਸਮੇਂ-ਸਮੇਂ ‘ਤੇ ਦੋ ਸਾਲ ਤੱਕ ਵਧਾਇਆ ਜਾਂਦਾ ਰਿਹਾ ਹੈ।
5 ਜੁਲਾਈ 2025 ਤੱਕ NSA ਤੀਜੀ ਵਾਰ ਵਧਾਇਆ ਗਿਆ ਸੀ । ਹਾਲਾਂਕਿ ਉਸਦੇ ਨਾਲ ਗ੍ਰਿਫਤਾਰ 9 ਹੋਰ ਲੋਕਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ ਅਤੇ ਉਨ੍ਹਾਂ ਖਿਲਾਫ ਦਰਜ ਮਾਮਲਿਆਂ ਦੀ ਸੁਣਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪਰ ਅੰਮ੍ਰਿਤਪਾਲ ਸਿੰਘ ਇਕੱਲਾ ਹੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ।
ਕਾਬਿਲੇਗੌਰ ਹੈ ਕੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕਰੀਬ ਇੱਕ ਮਹੀਨੇ ਤੱਕ ਚੱਲੀ ਲੰਬੀ ਕਾਰਵਾਈ ਅਤੇ ਸਰਚ ਆਪਰੇਸ਼ਨ ਤੋਂ ਬਾਅਦ ਸੰਭਵ ਹੋ ਪਾਈ ਸੀ । ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਸੀ