ਜਸਟਿਸ ਸੂਰਿਆ ਕਾਂਤ ਨੇ ਸੋਮਵਾਰ ਨੂੰ ਭਾਰਤ ਦੇ 53ਵੇਂ ਚੀਫ ਜਸਟਿਸ ਵਜੋਂ ਹਲਫ਼ ਲਿਆ । ਜਸਟਿਸ ਸੂਰਿਆ ਕਾਂਤ ਜਸਟਿਸ ਬੀ.ਆਰ.ਗਵਈ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਐਤਵਾਰ ਸ਼ਾਮ ਨੂੰ ਖਤਮ ਹੋ ਗਿਆ ਸੀ । ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਜਸਟਿਸ ਸੂਰਿਆ ਕਾਂਤ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਕਾਂਤ ਨੇ ਹਿੰਦੀ ਵਿੱਚ ਸਹੁੰ ਚੁੱਕੀ ।
ਦੱਸ ਦਈਏ ਕਿ ਜਸਟਿਸ ਕਾਂਤ ਨੂੰ 30 ਅਕਤੂਬਰ ਨੂੰ ਦੇਸ਼ ਦਾ ਅਗਲਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਸੀ ਤੇ ਉਹ ਇਸ ਅਹੁਦੇ ’ਤੇ ਕਰੀਬ 15 ਮਹੀਨਿਆਂ ਲਈ ਰਹਿਣਗੇ । ਉਹ 9 ਫਰਵਰੀ 2027 ਨੂੰ 65 ਸਾਲ ਦੀ ਉਮਰ ਹੋਣ ਮੌਕੇ ਅਹੁਦਾ ਛੱਡਣਗੇ । ਸਹੁੰ ਚੁੱਕ ਸਮਾਗਮ ਦੌਰਾਨ ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਮੋਦੀ ਸਣੇ ਹੋਰ ਸੀਨੀਅਰ ਆਗੂ ਮੌਜੂਦ ਸਨ ।
#WATCH | Delhi: Justice Surya Kant takes oath as the Chief Justice of India, at Rashtrapati Bhavan. President Droupadi Murmu administers the oath to him. (Video: DD News) pic.twitter.com/ZGpcknj7G8
— ANI (@ANI) November 24, 2025
ਸਹੁੰ ਚੁੱਕਣ ਤੋਂ ਬਾਅਦ CJI ਸੂਰਿਆ ਕਾਂਤ ਨੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੌਜੂਦ ਹੋਰਾਂ ਨਾਲ ਮੁਲਾਕਾਤ ਕੀਤੀ। ਨਵੇਂ CJI ਨੇ ਆਪਣੇ ਮਾਪਿਆਂ ਦੇ ਪੈਰ ਛੂਹੇ ਅਤੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਉਨ੍ਹਾਂ ਦਾ ਆਸ਼ੀਰਵਾਦ ਲਿਆ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕਈ ਮਹੱਤਵਪੂਰਨ ਫੈਸਲੇ ਲਿਖਣ ਵਾਲੇ ਜਸਟਿਸ ਸੂਰਿਆ ਕਾਂਤ ਨੂੰ 5 ਅਕਤੂਬਰ 2018 ਨੂੰ ਹਿਮਾਚਲ ਪ੍ਰਦੇਸ਼ ਹਾਈਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਸੀ। ਸੁਪਰੀਮ ਕੋਰਟ ਵਿੱਚ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਧਾਰਾ 370 ਪੈਗਾਸਸ ਅਤੇ ਬਿਹਾਰ ਵੋਟਰ ਸੂਚੀ ਸਮੇਤ ਕਈ ਮਹੱਤਵਪੂਰਨ ਸੰਵਿਧਾਨਕ ਮਾਮਲਿਆਂ ਵਿੱਚ ਮੁੱਖ ਭੂਮਿਕਾ ਨਿਭਾਈ।