Monday, 5th of October 2026

ਕਣਕ ਦੀ ਖਰੀਦ ਨਾ ਹੋਣ ਤੋਂ ਭੜਕੇ ਕਿਸਾਨ: 16 ਅਪ੍ਰੈਲ ਨੂੰ ਪੰਜਾਬ ਭਰ ਦੇ DC ਦਫ਼ਤਰਾਂ ਅੱਗੇ ਵੱਡੇ ਧਰਨੇ ਦਾ ਐਲਾਨ

Edited By: Lajwinder Kaur | Updated at:
ਕਣਕ ਦੀ ਖਰੀਦ ਨਾ ਹੋਣ ਤੋਂ ਭੜਕੇ ਕਿਸਾਨ: 16 ਅਪ੍ਰੈਲ ਨੂੰ ਪੰਜਾਬ ਭਰ ਦੇ DC ਦਫ਼ਤਰਾਂ ਅੱਗੇ ਵੱਡੇ ਧਰਨੇ ਦਾ ਐਲਾਨ

ਕਣਕ ਦੀ ਖਰੀਦ ਨਾ ਹੋਣ ਤੋਂ ਭੜਕੇ ਕਿਸਾਨ: 16 ਅਪ੍ਰੈਲ ਨੂੰ ਪੰਜਾਬ ਭਰ ਦੇ DC ਦਫ਼ਤਰਾਂ ਅੱਗੇ ਵੱਡੇ ਧਰਨੇ ਦਾ ਐਲਾਨ

ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸੁਸਤ ਹੋਣ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸੂਬਾ ਵਿਆਪੀ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਐਲਾਨ ਕੀਤਾ ਹੈ ਕਿ 16 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ (DC) ਦਫ਼ਤਰਾਂ ਦੇ ਬਾਹਰ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ।

ਮੰਡੀਆਂ 'ਚ ਰੁਲ ਰਹੀ ਹੈ ਕਿਸਾਨ ਦੀ ਮਿਹਨਤ

ਜੋਗਿੰਦਰ ਸਿੰਘ ਉਗਰਾਹਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਛੇ ਮਹੀਨਿਆਂ ਦੀ ਖੂਨ-ਪਸੀਨੇ ਦੀ ਕਮਾਈ ਮੰਡੀਆਂ ਵਿੱਚ ਰੁਲ ਰਹੀ ਹੈ। ਮੰਡੀਆਂ ਦੇ ਵਿੱਚ ਕਣਕਾਂ ਦੇ ਢੇਰ ਲੱਗ ਹੋਏ ਹਨ। ਉਨ੍ਹਾਂ  ਦੋਸ਼ ਲਾਇਆ ਕਿ ਸਰਕਾਰੀ ਇੰਸਪੈਕਟਰ ਮੰਡੀਆਂ ਵਿੱਚ ਕਣਕ ਦੀ ਫਸਲ ਦੀ ਖਰੀਦ ਕਰਨ ਵਿੱਚ ਆਨਾਕਾਨੀ ਕਰ ਰਹੇ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਕਣਕ ਦੀ ਖਰੀਦ ਕਰ ਰਹੇ ਹਨ। 

ਇੱਕ ਦਿਨ ਦਾ ਵੱਡਾ ਇਕੱਠ

ਕਿਸਾਨ ਆਗੂ ਨੇ ਪੰਜਾਬ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 16 ਅਪ੍ਰੈਲ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਦੇ ਬਾਹਰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਇੱਕ ਦਿਨ ਦਾ ਰੋਸ ਧਰਨਾ ਸਰਕਾਰ ਨੂੰ ਜਗਾਉਣ ਲਈ ਦਿੱਤਾ ਜਾ ਰਿਹਾ ਹੈ। ਜੇਕਰ ਫਿਰ ਵੀ ਖਰੀਦ ਵਿੱਚ ਤੇਜ਼ੀ ਨਾ ਆਈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਨਾ ਹੋਇਆ, ਤਾਂ ਜਥੇਬੰਦੀ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ।