Saturday, 10th of January 2026

KAPURTHALA ACCIDENT: ਦੋ ਮੋਟਰਸਾਈਕਲਾਂ ਦੀ ਟੱਕਰ, 1 ਦੀ ਮੌਤ

Reported by: Richa  |  Edited by: Jitendra Baghel  |  January 08th 2026 12:12 PM  |  Updated: January 08th 2026 12:12 PM
KAPURTHALA ACCIDENT: ਦੋ ਮੋਟਰਸਾਈਕਲਾਂ ਦੀ ਟੱਕਰ, 1 ਦੀ ਮੌਤ

KAPURTHALA ACCIDENT: ਦੋ ਮੋਟਰਸਾਈਕਲਾਂ ਦੀ ਟੱਕਰ, 1 ਦੀ ਮੌਤ

ਕਪੂਰਥਲਾ ਦੇ ਸਰਕੂਲਰ ਰੋਡ ‘ਤੇ ਵੀਰਵਾਰ ਸਵੇਰੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਭਿਆਨਕ ਆਹਮੋ-ਸਾਹਮਣੇ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ 9:08 ਵਜੇ ਵਾਪਰਿਆ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ, ਦਸ਼ਮੇਸ਼ ਕਲੋਨੀ ਦਾ ਰਹਿਣ ਵਾਲਾ ਹਰਸ਼ ਪੰਡਿਤ ਆਪਣੇ ਮੋਟਰਸਾਈਕਲ ‘ਤੇ ਸਰਕੂਲਰ ਰੋਡ ਤੋਂ ਲੰਘ ਰਿਹਾ ਸੀ। ਇਸ ਦੌਰਾਨ ਉਸਦੀ ਟੱਕਰ ਸਾਹਮਣੇ ਤੋਂ ਆ ਰਹੇ ਦੂਜੇ ਮੋਟਰਸਾਈਕਲ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸਵਾਰ ਸੜਕ ‘ਤੇ ਡਿੱਗ ਗਏ।

ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੱਕ ਦਾ ਪਿਛਲਾ ਟਾਇਰ ਜ਼ਮੀਨ ‘ਤੇ ਡਿੱਗੇ ਇੱਕ ਮੋਟਰਸਾਈਕਲ ਸਵਾਰ ਦੇ ਸਿਰ ਤੋਂ ਲੰਘ ਗਿਆ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੌਰਵ ਪੁੱਤਰ ਲਾਲਚੰਦ ਵਾਸੀ ਪੁਰਾਣਾ ਦਾਣਾ ਮੰਡੀ, ਕਪੂਰਥਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੌਰਵ ਆਪਣੇ ਘਰੋਂ ਕੰਮ ‘ਤੇ ਜਾਣ ਲਈ ਨਿਕਲਿਆ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਐਸਐਸਐਫ ਟੀਮ, ਪੀਸੀਆਰ ਅਤੇ ਸਿਟੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।