Trending:
ਕਪੂਰਥਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ । ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਖਿਲਾਫ ਵੱਡੀ ਕਾਰਵਾਈ ਕਰਦਿਆਂ ਜਬਰਨ ਵਸੂਲੀ ਗਿਰੋਹ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮ ਦੀ ਪਛਾਣ ਅਮਨਦੀਪ ਉਰਫ ਅਮਨ ਵਜੋਂ ਹੋਈ ਹੈ । ਉਸ ਕੋਲੋਂ 9 ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ ।
ਪੰਜਾਬ ਦੇ ਡੀ.ਜੀ.ਪੀ.ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ ‘ਤੇ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਕਿਹਾ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੋਲੀਬਾਰੀ ਤੇ ਜਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਵਾਉਂਦਾ ਸੀ । ਮੁਲਜ਼ਮ ਅਮਨਦੀਪ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀ ਲਵਪ੍ਰੀਤ ਉਰਫ਼ ਬਾਬਾ ਨੂੰ ਦੋ ਪਿਸਤੌਲ ਮੁਹੱਈਆ ਕਰਵਾਏ ਸਨ, ਜਿਸਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ । ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ, ਇੱਕ 315 ਬੋਰ ਦਾ ਦੇਸੀ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ ।
ਹੋਰ ਪੁੱਛਗਿੱਛ ਦੌਰਾਨ ਮੁਲਜ਼ਮ ਅਮਨਦੀਪ ਦੇ ਘਰ ਦੱਬੇ ਤਿੰਨ ਹੋਰ ਦੇਸੀ ਪਿਸਤੌਲ ਬਰਾਮਦ ਹੋਏ । ਥਾਣਾ ਸਦਰ ਕਪੂਰਥਲਾ ਵਿਖੇ FIR ਦਰਜ ਕੀਤੀ ਗਈ ਹੈ । ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਦੇ ਆਪਣੇ ਮਿਸ਼ਨ ਵਿੱਚ ਵਚਨਬੱਧ ਹੈ ।