Tuesday, 27th of October 2026

ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਖਰੜ ਪੁਲਿਸ ਅਲਰਟ, 50 ਤੋਂ ਵੱਧ ਵਾਹਨਾਂ ਦੇ ਚਲਾਨ; ਕਈ ਵਾਹਨ ਕੀਤੇ ਇੰਪਾਊਂਡ

ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ ਖਰੜ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਇਸੇ ਤਹਿਤ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 50 ਤੋਂ ਵੱਧ ਵਾਹਨਾਂ ਦੇ ਚਲਾਨ ਕੱਟੇ ਗਏ।

Edited By: Lajwinder Kaur | Updated at:
ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਖਰੜ ਪੁਲਿਸ ਅਲਰਟ, 50 ਤੋਂ ਵੱਧ ਵਾਹਨਾਂ ਦੇ ਚਲਾਨ; ਕਈ ਵਾਹਨ ਕੀਤੇ ਇੰਪਾਊਂਡ

ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਖਰੜ ਪੁਲਿਸ ਅਲਰਟ, 50 ਤੋਂ ਵੱਧ ਵਾਹਨਾਂ ਦੇ ਚਲਾਨ; ਕਈ ਵਾਹਨ ਕੀਤੇ ਇੰਪਾਊਂਡ

ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ ਖਰੜ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਇਸੇ ਤਹਿਤ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 50 ਤੋਂ ਵੱਧ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਵਾਹਨਾਂ ਨੂੰ ਇੰਪਾਊਂਡ ਵੀ ਕੀਤਾ ਗਿਆ।

ਇਹ ਵਿਸ਼ੇਸ਼ ਚੈਕਿੰਗ ਮੁਹਿੰਮ ਐੱਸ.ਪੀ. ਦਿਹਾਤੀ ਜਸਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਖਰੜ-ਕੁਰਾਲੀ ਰੋਡ 'ਤੇ ਅਮਾਰਿਆ ਸ਼ਾਪਿੰਗ ਕੰਪਲੈਕਸ ਦੇ ਨੇੜੇ ਪੁਲਿਸ ਨਾਕਾ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵੀ ਕਾਰਵਾਈ ਕੀਤੀ।

ਦੀਵਾਲੀ ਤੱਕ ਜਾਰੀ ਰਹੇਗੀ ਨਾਕਾਬੰਦੀ ਅਤੇ ਚੈਕਿੰਗ

ਐੱਸ.ਪੀ. ਦਿਹਾਤੀ ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਤੱਕ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਦਾ ਮੁੱਖ ਉਦੇਸ਼ ਤਿਉਹਾਰਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਤਿਉਹਾਰਾਂ ਦੌਰਾਨ ਲੋਕ ਬਿਨਾਂ ਕਿਸੇ ਡਰ ਦੇ ਖਰੀਦਦਾਰੀ ਕਰ ਸਕਣ ਅਤੇ ਤਿਉਹਾਰ ਖੁਸ਼ੀ ਨਾਲ ਮਨਾ ਸਕਣ।

ਸ਼ੱਕੀ ਵਸਤੂ ਜਾਂ ਲਾਵਾਰਸ ਬੈਗ ਮਿਲਣ 'ਤੇ ਤੁਰੰਤ ਪੁਲਿਸ ਨੂੰ ਦਿਓ ਸੂਚਨਾ

ਐੱਸ.ਪੀ. ਜਸਪਿੰਦਰ ਸਿੰਘ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਪਿੰਗ ਦੌਰਾਨ ਜੇਕਰ ਕਿਤੇ ਕੋਈ ਲਾਵਾਰਸ ਵਸਤੂ ਜਾਂ ਸ਼ੱਕੀ ਬੈਗ ਨਜ਼ਰ ਆਉਂਦਾ ਹੈ, ਤਾਂ ਉਸ ਨੂੰ ਹੱਥ ਲਗਾਉਣ ਦੀ ਬਜਾਏ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ ਹੈ।