ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਰੀਬ 10,000 ਕਿਸਾਨ ਚੰਡੀਗੜ੍ਹ ਪਹੁੰਚਣਗੇ । ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸੈਕਟਰ 43 ਦੇ ਦੁਸਹਿਰਾ ਗਰਾਊਂਡ 'ਤੇ ਤਿੰਨ ਘੰਟੇ ਦੀ ਰੈਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ । ਰੈਲੀ ਦੇ ਮੱਦੇਨਜ਼ਰ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 3,000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹਨ ।
ਇਹ ਪਹਿਲੀ ਵਾਰ ਹੈ ਜਦੋਂ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਸ਼ਰਤ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਹੈ । ਕਿਸਾਨ ਰੈਲੀ ਵਾਲੀ ਥਾਂ 'ਤੇ ਪਹੁੰਚੇ ਸ਼ੁਰੂ ਹੋ ਗਏ ਹਨ । ਸੈਕਟਰ 43 ਵਿੱਚ ਰੈਲੀ ਵਾਲੀ ਥਾਂ ਮੁਹਾਲੀ ਨਾਲ ਲੱਗਦੀ ਹੈ । ਇਸ ਲਈ ਕਿਸਾਨ ਚੰਡੀਗੜ੍ਹ ਦੇ ਬਹੁਤੇ ਹਿੱਸੇ ਵਿੱਚ ਦਾਖਲ ਨਹੀਂ ਹੋ ਸਕਣਗੇ।
ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਵਿਰੋਧ ਪ੍ਰਦਰਸ਼ਨਾਂ ਨੂੰ 5 ਸਾਲ ਬੀਤ ਚੁੱਕੇ ਹਨ । ਪਰ ਸਰਕਾਰ ਨੇ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਹਨ । ਇਸ ਲਈ ਚੰਡੀਗੜ੍ਹ ਵਿੱਚ ਇੱਕ ਰੈਲੀ ਦਾ ਪ੍ਰਬੰਧ ਕੀਤਾ ਗਿਆ ਹੈ । ਕਿਸਾਨ ਅੰਦੋਲਨ ਦੀ 5ਵੀਂ ਵਰ੍ਹੇਗੰਢ ਵੀ ਉੱਥੇ ਮਨਾਈ ਜਾਵੇਗੀ ਅਤੇ 30 ਕਿਸਾਨ ਸੰਗਠਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇਹ ਰੈਲੀ ਦੁਪਹਿਰ 12 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ 3 ਵਜੇ ਸਮਾਪਤ ਹੋਵੇਗੀ। SSP ਕੰਵਰਦੀਪ ਕੌਰ ਨੇ ਕਿਹਾ ਅਸੀਂ ਸਾਰੇ ਪ੍ਰਬੰਧ ਕਰ ਲਏ ਹਨ।