Trending:
ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ । ਧਮਾਕੇ ਤੋਂ ਬਾਅਦ ਹਫੜਾ-ਦਫੜੀ ਮਚ ਗਈ।
ਧਮਾਕੇ ਵਿੱਚ 8 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ । ਜਦੋਂਕਿ 3 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ।
15 ਲੋਕਾਂ ਨੂੰ ਐੱਲ.ਐੱਨ.ਜੇ.ਪੀ. ਹਸਪਤਾਲ ਲਿਆਂਦਾ ਗਿਆ ਹੈ ਉਨ੍ਹਾਂ ਵਿੱਚੋਂ 8 ਦੀ ਹਸਪਤਾਲ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ । ਧਮਾਕੇ ਵਿੱਚ 24 ਲੋਕ ਜ਼ਖਮੀ ਹੋਏ ਹਨ।
ਇਹ ਧਮਾਕਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ-1 ਦੇ ਨੇੜੇ ਹੋਇਆ ਹੈ । ਧਮਾਕੇ ਤੋਂ ਬਾਅਦ ਕਈ ਕਾਰਾਂ ਨੂੰ ਅੱਗ ਲੱਗ ਗਈ ।
ਫੋਰੈਂਸਿਕ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ । ਸ਼ਾਮ 6:55 ਵਜੇ ਧਮਾਕਾ ਹੋਇਆ । ਧਮਾਕਾ ਇੰਨਾ ਜ਼ਬਰਦਸਤ ਸੀ ਕਿ 5-6 ਗੱਡੀਆਂ ਦੇ ਪਰਖੱਚੇ ਉੱਡ ਗਏ ।
ਧਮਾਕੇ ਤੋਂ ਬਾਅਦ ਪੂਰੀ ਦਿੱਲੀ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਸਪੈਸ਼ਲ ਟੀਮਾਂ ਧਮਾਕੇ ਦੀ ਜਾਂਚ ਵਿੱਚ ਜੁਟੀ ਗਈਆਂ ਹਨ