Trending:
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਾਈ ਲੱਧੂ ਵਿੱਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਚੱਲ ਰਹੇ ਤਣਾਅ ਨੇ ਬੀਤੀ ਰਾਤ ਗੰਭੀਰ ਰੂਪ ਧਾਰਨ ਕਰ ਲਿਆ, ਜਦੋਂ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਪੰਜ ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ, ਜਦੋਂਕਿ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਕਤਲ ਵਿੱਚ ਵਰਤੀ ਗਈ 12 ਬੋਰ ਦੀ ਬੰਦੂਕ ਵੀ ਬਰਾਮਦ ਕੀਤੀ ਹੈ।
ਪਰਿਵਾਰ ਦੇ ਮੁਤਾਬਕ ਗੁਰਵਿੰਦਰ ਸਿੰਘ ਦੀ ਕੁਝ ਦਿਨ ਪਹਿਲਾਂ ਪਿੰਡ ਦੇ ਕੁਝ ਲੋਕਾਂ ਨਾਲ ਪੰਚਾਇਤੀ ਜ਼ਮੀਨ ਦੇ ਮਸਲੇ ਨੂੰ ਲੈ ਕੇ ਤਕਰਾਰ ਹੋਈ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਉਸੇ ਰੰਜਿਸ਼ ਤਹਿਤ ਸ਼ਹਿਰ ਤੋਂ ਘਰ ਪਰਤਦਿਆਂ ਉਸ ਨੂੰ ਘਰ ਦੇ ਨੇੜੇ ਹੀ ਘੇਰ ਕੇ ਗੋਲੀ ਮਾਰੀ ਗਈ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਧਰ ਡੀਐਸਪੀ ਪੱਟੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਕਤਲ ਦੇ ਸਬੰਧ ਵਿੱਚ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਉਨ੍ਹਾਂ ਕੋਲੋਂ 12 ਬੋਰ ਦਾ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾ ਰਹੀ ਹੈ