ਤਰਨਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੰਚਨਪ੍ਰੀਤ ’ਤੇ ਪਾਸਪੋਰਟ ਬਣਾਉਣ ਸਮੇਂ ਗਲਤ ਜਾਣਕਾਰੀ ਦੇਣ ਦੇ ਗੰਭੀਰ ਇਲਜ਼ਾਮ ਲੱਗੇ ਹਨ। ਜਾਣਕਾਰੀ ਮੁਤਾਬਕ ਮਹਿਲਾ ਆਗੂ ਦੀ ਝਬਾਲ ਵਿੱਚ ਦਰਜ 208/25 ਨੰਬਰ FIR ਤਹਿਤ ਗ੍ਰਿਫ਼ਤਾਰੀ ਵਿਖਾਈ ਗਈ ਹੈ।
ਦੱਸ ਦਈਏ ਕਿ ਕੰਚਨਪ੍ਰੀਤ ਕੌਰ ਅੱਜ ਦੁਪਹਿਰ ਮਜੀਠਾ ਥਾਣੇ ਪਹੁੰਚੀ ਤਾਂ ਪੁੱਛਗਿੱਛ ਤੋਂ ਬਾਅਦ ਸ਼ਾਮ ਕਰੀਬ ਸਾਢੇ 5 ਵਜੇ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ । ਇਸ ਦੀ ਪੁਸ਼ਟੀ ਵਿਰਸਾ ਸਿੰਘ ਵਲਟੋਹਾ ਨੇ ਕੀਤੀ। ਉਸਨੂੰ ਕੱਲ੍ਹ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਪੁਲਿਸ ਦੇ ਮੁਤਾਬਕ ਦਸਤਾਵੇਜ਼ਾਂ ਵਿੱਚ ਕਥਿਤ ਤੌਰ ’ਤੇ ਗਲਤ ਵੇਰਵੇ ਦੇ ਕੇ ਪਾਸਪੋਰਟ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਮਾਮਲਾ ਤਦ ਸਾਹਮਣੇ ਆਇਆ ਜਦੋਂ ਪਾਸਪੋਰਟ ਦਫ਼ਤਰ ਦੀ ਜਾਂਚ ਦੌਰਾਨ ਦਸਤਾਵੇਜ਼ਾਂ ਵਿੱਚ ਭਿੰਨਤਾਵਾਂ ਪਾਈਆਂ ਗਈਆਂ। ਉਧਰ ਕੰਚਨਪ੍ਰੀਤ ਕੌਰ ਨੇ ਪੂਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ ।
ਕਬਿਲੇਗੌਰ ਹੈ ਕਿ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਕੰਚਨਪ੍ਰੀਤ ਕੌਰ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਚਾਰ ਮਾਮਲੇ ਦਰਜ ਕੀਤੇ ਗਏ ਸਨ