ਲੁਧਿਆਣਾ:- ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਗੋਲੀਆਂ ਚਲਾਉਣ ਵਾਲੇ ਸਰਪੰਚ ਅਤੇ ਉਸਦੇ ਸਾਥੀਆਂ 'ਤੇ ਪੁਲਿਸ ਵੱਲੋਂ ਇਰਾਦਾ ਕਤਲ ਦਾ ਮਾਮਲਾ ਕੀਤਾ ਗਿਆ ਹੈ। ਡੀਸੀਪੀ ਨੇ ਦੱਸਿਆ ਕਿ 3 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਫਿਲਹਾਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਆਮ ਆਦਮੀ ਪਾਰਟੀ ਵਰਕਰਾਂ ਨੇ 2 ਘੰਟੇ ਲਈ ਰੋਡ ਜਾਮ ਕਰਕੇ ਮਲੇਰਕੋਟਲਾ ਰੋਡ ਤੇ ਮਰਾਡੋ ਚੌਂਕੀ ਦੇ ਸਾਹਮਣੇ ਧਰਨਾ ਲਗਾਇਆ, ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਦਾ ਭਰੋਸਾ ਦਿੱਤਾ ਤੁਰੰਤ ਬਾਅਦ ਧਰਨਾ ਚੁੱਕਿਆ ਗਿਆ।
ਇਹ ਮਾਮਲਾ ਲੁਧਿਆਣਾ ਦੇ ਹਲਕਾ ਗਿੱਲ ਦੇ ਅਧੀਨ ਪੈਂਦੇ ਜਸਦੀਪ ਨਗਰ ਇਲਾਕੇ ਵਿੱਚ ਬਲਾਕ ਸੰਮਤੀ ਦੀ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਲੋਂ ਆਪਣੇ ਸਾਥੀਆਂ ਨਾਲ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਸੀ, ਉਸ ਸਮੇਂ ਹੀ ਜਸਦੇਵ ਨਗਰ ਇਲਾਕੇ ਦੇ ਵਿੱਚ ਕਾਂਗਰਸ ਤੇ ਸਾਬਕਾ ਸਰਪੰਚ ਅਤੇ ਉਸਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਵਰਕਰਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ 4 ਤੋਂ 5 ਆਮ ਆਦਮੀ ਪਾਰਟੀ ਦੇ ਵਰਕਰ ਜ਼ਖ਼ਮੀ ਹੋਏ, ਜਿਨਾਂ ਨੂੰ ਸਿਵਲ ਹਸਪਤਾਲ ਦੇ ਵਿੱਚ ਭਰਤੀ ਕਰਾਇਆ ਗਿਆ।
ਇਸ ਘਟਨਾ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵੀ ਆਪਣੇ ਵਿਚਾਰ ਵਿੱਚ ਗੋਲੀਆਂ ਚਲਾਉਣ ਵਾਲਿਆਂ ਤੇ ਪੱਥਰਬਾਜੀ ਕੀਤੀ ਗਈ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਅਤੇ ਜਿਸ ਸਾਬਕਾ ਕਾਂਗਰਸੀ ਸਰਪੰਚ ਨੇ ਗੋਲੀਆਂ ਚਲਾਈਆਂ ਉਸਦੀ ਵੀ ਵੀਡੀਓ ਸਾਹਮਣੇ ਆਈ।
ਡੀਸੀਪੀ ਜਸ ਕਿਰਨਜੀਤ ਸਿੰਘ ਤੇਜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਉਹਨਾਂ ਕੋਲ ਸ਼ਿਕਾਇਤ ਆਈ ਸੀ ਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਵੱਲੋਂ ਆਪਣੇ ਸਾਥੀਆਂ ਨਾਲ ਧੰਨਵਾਦ ਦੌਰਾ ਕੀਤਾ ਜਾ ਰਿਹਾ ਸੀ, ਉਸ ਸਮੇਂ ਦੱਸਿਆ ਜਾ ਰਿਹਾ ਸਾਬਕਾ ਕਾਂਗਰਸ ਦੇ ਸਾਬਕਾ ਸਰਪੰਚ ਨੇ ਹਮਲਾ ਕੀਤਾ, ਇਸ ਮਾਮਲੇ ਦੇ ਵਿੱਚ ਉਹਨਾਂ ਵੱਲੋਂ 307 ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਡੀਸੀਪੀ ਨੇ ਦੱਸਿਆ ਕਿ ਪੰਜ ਲੋਕਾਂ ਤੇ ਬਾਈ ਨੇਮ ਅਤੇ ਬਾਕੀ ਅਣਪਛਾਤੇ ਉੱਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਜਿਨਾਂ ਵਿੱਚੋਂ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰ ਰਹੇ ਹਾਂ, ਜਿਸ ਵਿੱਚ ਪੂਜਾ ਸ਼ਰਮਾ,ਹਰਪਾਲ ਸਿੰਘ ਅਤੇ ਇੱਕ ਗੋਲੀਆਂ ਚਲਾਉਣ ਵਾਲੇ ਸਰਪੰਚ ਦਾ ਮੁੰਡਾ ਸ਼ਾਮਿਲ ਹੈ। ਇਸ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।