Trending:
ਲੁਧਿਆਣਾ ਨਿੱਜੀ ਹਸਪਤਾਲ ਦੀ ਵੱਡੀ ਅਣਗਹਿਲੀ ਆਈ ਸਾਹਮਣੇ ਆਈ ਹੈ, ਜਿੱਥੇ ਮੋਰਚਰੀ ਵਿੱਚ ਰੱਖੀ ਲਾਸ਼ ਦੇ ਗਾਇਬ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਵਿੱਚ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਪਰਿਵਾਰ ਅਨੁਸਾਰ ਬੱਚਿਆਂ ਦੇ ਕੈਨੇਡਾ ਤੋਂ ਵਾਪਸ ਆਉਣ ਕਾਰਨ ਇੰਤਜ਼ਾਰ ਵਿਚ ਹਸਪਤਾਲ ਵਿੱਚ ਰੱਖੀ ਲਾਸ਼ ਬਦਲ ਦਿੱਤੀ ਗਈ।
ਜਾਣਕਾਰੀ ਅਨੁਸਾਰ ਦੱਸ ਦਈਏ ਕਿ ਮ੍ਰਿਤਕ ਮਹਿਲਾ ਦੇ ਪਤੀ ਨੇ ਕਿਹਾ ਕਿ ਉਸਨੂੰ ਸ਼ੱਕ ਹੈ ਕਿ ਉਸ ਦੀ ਪਤਨੀ ਦੇ ਅੰਗਾਂ ਨੂੰ ਕੱਢ ਕੇ ਵੇਚਿਆ ਜਾ ਰਿਹਾ ਹੈ,ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ। ਪੀੜਤ ਮੋਗਾ ਦੇ ਪਿੰਡ ਕੜਾਹੇਵਾਲਾ ਦੇ ਵਸਨੀਕ ਜਸਵੰਤ ਸਿੰਘ ਦੀ ਪਤਨੀ ਜਸਬੀਰ ਕੌਰ ਪੀੜਤ ਸਾਬਕਾ ਮੰਤਰੀ ਮਹਿਰੂਮ ਜਥੇਦਾਰ ਤੋਤਾ ਸਿੰਘ ਦੇ ਕਰੀਬੀ ਸਾਥੀ ਹਨ। ਪਰਿਵਾਰ ਨੇ ਲਾਸ਼ ਵਾਪਸ ਕਰਨ ਦੀ ਮੰਗ ਕਰਦੇ ਹੋਏ ਹਸਪਤਾਲ ਦੇ ਅੰਦਰ ਧਰਨਾ ਦਿੱਤਾ।
ਦਰਅਸਲ,ਔਰਤ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਥੋੜ੍ਹੀ ਦੇਰ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਸਮਝਾਇਆ ਕਿ ਉਸਦੇ ਦੋਵੇਂ ਪੁੱਤਰ ਵਿਦੇਸ਼ ਵਿੱਚ ਸਨ, ਜਿਸ ਕਾਰਨ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਦੇਰੀ ਹੋ ਗਈ। ਨਤੀਜੇ ਵਜੋਂ,ਪਰਿਵਾਰ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰੱਖ ਦਿੱਤਾ,ਜਿੱਥੇ ਲਾਸ਼ ਗਾਇਬ ਹੋ ਗਈ। ਇਸ ਦੌਰਾਨ ਹਸਪਤਾਲ ਦੇ ਡਾਕਟਰ ਸੁਨੀਲ ਨੇ ਕਿਹਾ ਕਿ ਪ੍ਰਬੰਧਨ ਗਲਤੀ ਦੇ ਪੱਧਰ ਦੀ ਜਾਂਚ ਕਰ ਰਿਹਾ ਹੈ। ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ ਮੌਕੇ ਉੱਤੇ ਪਹੁੰਚੇ ਸਰਾਭਾ ਨਗਰ ਪੁਲਿਸ ਥਾਣੇ ਦੇ SHO ਸਰਾਭਾ ਨਗਰ ਆਦਿਤਿਆ ਸ਼ਰਮਾ ਨੇ ਪੀੜਤ ਪਰਿਵਾਰ ਦੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਣਦੀ ਕਾਰਵਾਈ ਦੀ ਗੱਲ ਆਖੀ।