ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਸਥਿਤ ਗੰਦੇ ਨਜ਼ਦੀਕ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਕਾਰ ਸਵਾਰ ਮਾਂ ਧੀ ਦੀ ਮੌਤ ਹੋ ਗਈ। ਹਾਦਸੇ ਵਿਚ ਬੱਚੀ ਦੇ ਪਿਤਾ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਘਟਨਾ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ‘ਚ ਮੰਡੀ ਨਿਵਾਸੀ ਅਤੇ ਸਕੇ ਸਬੰਧੀ ਘਟਨਾ ਥਾਂ ਤੇ ਪਹੁੰਚ ਗਏ। ਟਰੱਕ ਡਰਾਇਵਰ ਮੌਕੇ ‘ਤੇ ਫ਼ਰਾਰ ਹੋ ਗਿਆ।

ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਆਪਣੀ ਪਤਨੀ ਵਿਸ਼ਾਲੀ ਅਤੇ ਡੇਢ ਸਾਲਾਂ ਦੀ ਧੀ ਮਾਇਰਾ ਨਾਲ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ‘ਚ ਸ਼ਾਮਲ ਹੋ ਕੇ ਵਾਪਸ ਕਾਰ ਵਿੱਚ ਤਪਾ ਵੱਲ ਆ ਰਹੇ ਸੀ। ਜਦੋਂ ਉਹ ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸਥਿਤ ਗੰਦੇ ਨਾਲੇ ਕੋਲ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਦੀ ਅੱਗੇ ਜਾ ਰਹੇ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਟਰੱਕ ਦੇ ਹੇਠਾਂ ਜਾ ਫਸੀ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਇਸ ਦੀ ਸੂਚਨਾ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਫੋਰਸ ਦੇ ਮੁਲਾਜ਼ਮ ਮੌਕੇ ’ਤੇ ਪੁੱਜੇ, ਜਿਨ੍ਹਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ। ਪਰ ਡੇਢ ਸਾਲਾ ਬੱਚੀ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਈ।