Trending:
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇੱਕ ਮਾਮਲੇ ‘ਚ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਕੀ ਹੈ ਪੂਰਾ ਮਾਮਲਾ ?
ਸਾਲ 2022 ਵਿੱਚ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਜ਼ਮੀਨ ਖਰੀਦ ਦੇ ਸਬੰਧ ਵਿੱਚ ਅਣਪਛਾਤਿਆਂ ਵਿਰੁੱਧ FIR ਦਰਜ ਕੀਤੀ ਸੀ । ਹਾਲਾਂਕਿ FIR ‘ਚ ਮਜੀਠੀਆ ਦਾ ਨਾਮ ਨਹੀਂ ਸੀ, ਪਰ ਗ੍ਰਿਫ਼ਤਾਰੀ ਦੇ ਸ਼ੱਕ ਕਾਰਨ ਉਨ੍ਹਾਂ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।ਅਦਾਲਤ ਨੇ ਕਿਹਾ ਕਿ FIR ਵਿੱਚ ਉਨ੍ਹਾਂ ਦੇ ਨਾਮ ਤੋਂ ਬਿਨਾਂ ਪਟੀਸ਼ਨ ਦਾਇਰ ਕਰਨ ਦਾ ਕੋਈ ਮਤਲਬ ਨਹੀਂ ਸੀ। ਇਸ ਆਧਾਰ ‘ਤੇ ਪਟੀਸ਼ਨ ਖਾਰਜ ਕਰ ਦਿੱਤੀ ਗਈ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ 6 ਜੁਲਾਈ ਤੋਂ ਮਜੀਠੀਆ ਜੇਲ੍ਹ ‘ਚ ਬੰਦ ਹਨ। ਵਿਜੀਲੈਂਸ ਨੇ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ।