ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ। ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਹੁਣ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰਨਾ ਪਵੇਗਾ। ਹਾਲੇ ਤੱਕ ਇਸ ਮਾਮਲੇ ਵਿੱਚ ਆਰਡਰ ਨਹੀਂ ਆਇਆ।
ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਤੋਂ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ ਉਹ ਪੰਜ ਮਹੀਨਿਆਂ ਤੋਂ ਨਾਭਾ ਦੀ ਜ਼ੇਲ੍ਹ ਵਿੱਚ ਬੰਦ ਹਨ।
ਚੇਤਾ ਰਹੇ ਕਿ ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ।ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੇ ਸਮੇਂ ਸਿਰ ਚਾਰਜਸ਼ੀਟ ਦਾਇਰ ਕੀਤੀ ਹੈ। ਵਿਜੀਲੈਂਸ ਦਾ ਦਾਅਵਾ ਹੈ ਕਿ 400 ਬੈਂਕ ਖਾਤਿਆਂ ਦਾ 10 ਸਾਲਾਂ ਤੱਕ ਦਾ ਰਿਕਾਰਡ ਖੰਗਾਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਸ ਕੇਸ ਵਿੱਚ 200 ਗੁਆ ਬਣਾਏ ਗਏ ਹਨ