Saturday, 2nd of May 2026

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇੱਕ ਝਟਕੇ ਨਾਲ 6 IAS ਅਤੇ 39 PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

By: GTC News Desk | Edited By: Lajwinder Kaur | Updated at: May 02nd 2026 11:02 AM
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇੱਕ ਝਟਕੇ ਨਾਲ 6 IAS ਅਤੇ 39 PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇੱਕ ਝਟਕੇ ਨਾਲ 6 IAS ਅਤੇ 39 PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ 6 IAS ਅਤੇ 39 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਨੇ ਕਈ ਅਹਿਮ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ ਤਾਂ ਜੋ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਂਦੀ ਜਾ ਸਕੇ।

IAS ਅਧਿਕਾਰੀ ਨੀਲਿਮਾ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਇਸ ਤਬਾਦਲੇ ਤਹਿਤ ਗ੍ਰਹਿ, ਖੇਤੀਬਾੜੀ, ਆਵਾਜਾਈ ਅਤੇ ਮਾਲ ਵਿਭਾਗ ਵਰਗੇ ਮਹੱਤਵਪੂਰਨ ਮਹਿਕਮਿਆਂ ਵਿੱਚ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਖਾਸ ਤੌਰ 'ਤੇ IAS ਅਧਿਕਾਰੀ ਨੀਲਿਮਾ ਨੂੰ ਗ੍ਰਹਿ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਤਬਾਦਲਿਆਂ ਨੂੰ ਪ੍ਰਸ਼ਾਸਨਿਕ ਸੁਧਾਰ ਅਤੇ ਕੰਮ ਦੀ ਕੁਸ਼ਲਤਾ ਵਧਾਉਣ ਦੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਾਜ਼ਾ ਪ੍ਰਸ਼ਾਸਨਿਕ ਫੇਰਬਦਲ ਤਹਿਤ ਸ੍ਰੀਮਤੀ ਮਨੀਸ਼ ਰਾਣਾ ਨੂੰ ਪੀ.ਆਰ.ਟੀ.ਸੀ. (PRTC) ਪਟਿਆਲਾ ਦਾ ਮੈਨੇਜਿੰਗ ਡਾਇਰੈਕਟਰ (MD) ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਕਸ਼ੀ ਸਾਹਨੀ ਨੂੰ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਦੇ ਮੁੱਖ ਪ੍ਰਸ਼ਾਸਕ ਦੇ ਨਾਲ-ਨਾਲ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।

ਗਮਾਡਾ ਦਾ ਨਵਾਂ ਮੁੱਖ ਪ੍ਰਸ਼ਾਸਕ ਨਿਯੁਕਤ

ਇਸ ਤੋਂ ਇਲਾਵਾ, ਸੰਦੀਪ ਕੁਮਾਰ ਨੂੰ ਗਮਾਡਾ (GMADA) ਦਾ ਨਵਾਂ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਅਹਿਮ ਮੰਨੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ, ਅਭਿਜੀਤ ਕਪਲਿਸ਼ ਨੂੰ ਡਾਇਰੈਕਟਰ ਮਾਈਨਿੰਗ ਐਂਡ ਜਿਓਲੋਜੀ ਦੇ ਨਾਲ-ਨਾਲ 'ਪੇਡਾ' (PEDA) ਦੇ ਚੀਫ਼ ਐਗਜ਼ੀਕਿਊਟਿਵ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਲਤੀਫ਼ ਅਹਿਮਦ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਸਕੱਤਰ ਵਜੋਂ ਤਾਇਨਾਤ ਕਰਦਿਆਂ ਪੰਜਾਬ ਵਕਫ਼ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਹ ਤਬਾਦਲੇ ਪ੍ਰਸ਼ਾਸਨਿਕ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਦੇ ਮਕਸਦ ਨਾਲ ਕੀਤੇ ਗਏ ਹਨ।

PCSਅਧਿਕਾਰਿਆਂ ਦੇ ਵੀ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ. (PCS) ਅਧਿਕਾਰੀਆਂ ਦੇ ਕੀਤੇ ਗਏ ਵੱਡੇ ਫੇਰਬਦਲ ਤਹਿਤ ਰਾਜੇਸ਼ ਕੁਮਾਰ ਸ਼ਰਮਾ ਨੂੰ ਤਲਵੰਡੀ ਸਾਬੋ ਦਾ ਨਵਾਂ ਐਸ.ਡੀ.ਐਮ. (SDM) ਨਿਯੁਕਤ ਕੀਤਾ ਗਿਆ ਹੈ, ਅਤੇ ਉਨ੍ਹਾਂ ਨੂੰ ਵਾਧੂ ਤੌਰ 'ਤੇ ਆਰ.ਟੀ.ਓ. (RTO) ਬਠਿੰਡਾ ਦਾ ਚਾਰਜ ਵੀ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ, ਸੰਜੀਵ ਸ਼ਰਮਾ ਨੂੰ ਏ.ਡੀ.ਸੀ. ਜਨਰਲ ਸ਼ਹੀਦ ਭਗਤ ਸਿੰਘ ਨਗਰ, ਰੋਹਿਤ ਗੁਪਤਾ ਨੂੰ ਵਧੀਕ ਰੈਜ਼ੀਡੈਂਟ ਕਮਿਸ਼ਨਰ ਤੇ ਜਨਰਲ ਮੈਨੇਜਰ ਪੰਜਾਬ ਭਵਨ ਨਵੀਂ ਦਿੱਲੀ, ਅਤੇ ਅਲਕਾ ਕਾਲੀਆ ਨੂੰ ਐਸ.ਡੀ.ਐਮ. ਅੰਮ੍ਰਿਤਸਰ-1 ਦੇ ਨਾਲ ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ ਦੇ ਅਸਟੇਟ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਦੀਪਜੋਤੀ ਕੌਰ ਨੂੰ ਐਸ.ਡੀ.ਐਮ. ਬੱਸੀ ਪਠਾਣਾ ਅਤੇ ਹਰਪ੍ਰੀਤ ਸਿੰਘ ਅਟਵਾਲ ਨੂੰ ਆਰ.ਟੀ.ਓ. ਮੋਹਾਲੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਨੂੰ ਜਾਰੀ ਰੱਖਦਿਆਂ ਕਈ ਹੋਰ ਅਧਿਕਾਰੀਆਂ ਨੂੰ ਨਵੀਆਂ ਨਿਯੁਕਤੀਆਂ ਦਿੱਤੀਆਂ ਗਈਆਂ ਹਨ। ਇਸ ਤਹਿਤ ਲਛਮਣ ਸਿੰਘ ਨੂੰ ਜੀਰਾ ਦਾ ਨਵਾਂ ਐਸ.ਡੀ.ਐਮ. (SDM) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮਨਜੀਤ ਕੌਰ ਨੂੰ ਐਸ.ਡੀ.ਐਮ. ਭਵਾਨੀਗੜ੍ਹ, ਅਰਸ਼ਦੀਪ ਸਿੰਘ ਲੋਬਾਣਾ ਨੂੰ ਏ.ਡੀ.ਸੀ. (ਜਨਰਲ) ਪਠਾਨਕੋਟ, ਅਤੇ ਸ੍ਰੀਮਤੀ ਸ਼ੁਭੀ ਆਂਗਰਾ, ਪੀਸੀਐਸ ਨੂੰ ਉਪ ਮੰਡਲ ਮੈਜਿਸਟਰੇਟ, ਜਲੰਧਰ-1 ਲਗਾਇਆ ਗਿਆ।

ਹੋਰਨਾਂ ਨਿਯੁਕਤੀਆਂ ਵਿੱਚ ਅੰਕਿਤਾ ਕਾਂਸਲ ਨੂੰ ਏ.ਸੀ. (ਜਨਰਲ) ਮੋਹਾਲੀ, ਮਨਦੀਪ ਸਿੰਘ ਮਾਨ ਨੂੰ ਐਸ.ਡੀ.ਐਮ. ਪਠਾਨਕੋਟ, ਸੁਖਜਿੰਦਰ ਸਿੰਘ ਟਿਵਾਣਾ ਨੂੰ ਐਸ.ਡੀ.ਐਮ. ਰਾਜਪੁਰਾ, ਤਰੁਣ ਗੁਪਤਾ ਨੂੰ ਐਸ.ਡੀ.ਐਮ. ਫਤਿਹਗੜ੍ਹ ਸਾਹਿਬ ਅਤੇ ਮਨਵੀਰ ਸਿੰਘ ਢਿੱਲੋਂ ਨੂੰ ਐਸ.ਡੀ.ਐਮ. ਲੋਪੋਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਰਕਾਰ ਨੇ ਕਈ ਅਧਿਕਾਰੀਆਂ ਨੂੰ ਵਾਧੂ ਚਾਰਜ ਵੀ ਦਿੱਤੇ ਹਨ, ਜਿਸ ਨੂੰ ਆਉਣ ਵਾਲੀਆਂ ਚੁਣੌਤੀਆਂ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।

Latest News