Sunday, 28th of June 2026

ਅਜਨਾਲਾ 'ਚ 'ਆਪ' ਨੂੰ ਵੱਡਾ ਝਟਕਾ! ਨਗਰ ਪੰਚਾਇਤ ਦੀ ਵਾਈਸ ਪ੍ਰੈਜ਼ੀਡੈਂਟ ਰਮਿੰਦਰ ਕੌਰ ਮਾਹਲ ਆਪਣੇ ਸਾਥੀਆਂ ਸਣੇ ਕਾਂਗਰਸ ‘ਚ ਸ਼ਾਮਲ

Edited By: Lajwinder Kaur | Updated at: May 14th 2026 03:41 PM
Trending News
ਅਜਨਾਲਾ 'ਚ 'ਆਪ' ਨੂੰ ਵੱਡਾ ਝਟਕਾ! ਨਗਰ ਪੰਚਾਇਤ ਦੀ ਵਾਈਸ ਪ੍ਰੈਜ਼ੀਡੈਂਟ ਰਮਿੰਦਰ ਕੌਰ ਮਾਹਲ ਆਪਣੇ ਸਾਥੀਆਂ ਸਣੇ ਕਾਂਗਰਸ ‘ਚ ਸ਼ਾਮਲ

ਅਜਨਾਲਾ 'ਚ 'ਆਪ' ਨੂੰ ਵੱਡਾ ਝਟਕਾ! ਨਗਰ ਪੰਚਾਇਤ ਦੀ ਵਾਈਸ ਪ੍ਰੈਜ਼ੀਡੈਂਟ ਰਮਿੰਦਰ ਕੌਰ ਮਾਹਲ ਆਪਣੇ ਸਾਥੀਆਂ ਸਣੇ ਕਾਂਗਰਸ ‘ਚ ਸ਼ਾਮਲ

2027 ਦੀਆਂ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੇ ਵਿੱਚ ਵੱਡੇ ਪੱਧਰ ਉੱਤੇ ਸਿਆਸੀ ਉੱਥਲ-ਪੁੱਥਲ ਦੇਖਣ ਨੂੰ ਮਿਲ ਰਹੀ ਹੈ। ਜਿਸ ਕਰਕੇ ਕਈ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਜਾ ਰਹੇ ਹਨ। ਦੱਸ ਦਈਏ ਅਜਨਾਲਾ ਸ਼ਹਿਰ ਦੇ ਸਿਆਸੀ ਗਲਿਆਰਿਆਂ ਵਿੱਚ ਉਸ ਵੇਲੇ ਹਲਚਲ ਤੇਜ਼ ਹੋ ਗਈ ਜਦੋਂ ਆਮ ਆਦਮੀ ਪਾਰਟੀ (AAP) ਨੂੰ ਇੱਕ ਵੱਡਾ ਸਿਆਸੀ ਝਟਕਾ ਲੱਗਾ। ਨਗਰ ਪੰਚਾਇਤ ਅਜਨਾਲਾ ਦੀ ਵਾਈਸ ਪ੍ਰੈਜ਼ੀਡੈਂਟ ਰਮਿੰਦਰ ਕੌਰ ਮਾਹਲ ਅਤੇ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ ਆਪਣੇ ਸਾਥੀਆਂ ਸਮੇਤ 'ਆਪ' ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕੀਤਾ ਸਵਾਗਤ

ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਮਾਹਲ ਪਰਿਵਾਰ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਹਲ ਪਰਿਵਾਰ ਦਾ ਇਲਾਕੇ ਵਿੱਚ ਵੱਡਾ ਅਧਾਰ ਹੈ ਅਤੇ ਉਨ੍ਹਾਂ ਦੇ ਆਉਣ ਨਾਲ ਅਜਨਾਲਾ ਵਿੱਚ ਕਾਂਗਰਸ ਪਾਰਟੀ ਪਹਿਲਾਂ ਨਾਲੋਂ ਕਿਤੇ ਵੱਧ ਮਜ਼ਬੂਤ ਹੋਈ ਹੈ।

ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦਾ ਵਿਰੋਧ

ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪ੍ਰਤਾਪ ਸਿੰਘ ਅਜਨਾਲਾ ਨੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਚੋਣਾਂ ਮਸ਼ੀਨਾਂ (EVM) ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਉਣ ਦਾ ਫੈਸਲਾ ਬਿਲਕੁਲ ਗਲਤ ਹੈ। ਉਨ੍ਹਾਂ ਮੰਗ ਕੀਤੀ ਕਿ ਪਾਰਦਰਸ਼ਤਾ ਬਣਾਈ ਰੱਖਣ ਲਈ ਚੋਣਾਂ ਮਸ਼ੀਨਾਂ ਰਾਹੀਂ ਹੀ ਹੋਣੀਆਂ ਚਾਹੀਦੀਆਂ ਹਨ।

ਕਿਉਂ ਛੱਡੀ ਆਮ ਆਦਮੀ ਪਾਰਟੀ?

ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ ਨੇ 'ਆਪ' ਛੱਡਣ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਉਨ੍ਹਾਂ ਦੇ ਵਾਰਡ ਦਾ ਵਿਕਾਸ ਪੂਰੀ ਤਰ੍ਹਾਂ ਰੁਕ ਗਿਆ ਸੀ। ਉਨ੍ਹਾਂ ਕਿਹਾ, "ਸਾਡੀ ਵਾਰਡ ਵਿੱਚ ਵਿਕਾਸ ਦੇ ਕੋਈ ਕੰਮ ਨਹੀਂ ਹੋ ਰਹੇ ਸਨ। ਪਹਿਲਾਂ ਕਾਂਗਰਸ ਦੀ ਸਰਕਾਰ ਸਮੇਂ ਇਲਾਕੇ ਦਾ ਬਹੁਤ ਵਿਕਾਸ ਹੋਇਆ ਸੀ, ਜਿਸ ਕਾਰਨ ਅਸੀਂ ਅੱਜ ਮਜਬੂਰ ਹੋ ਕੇ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।"

ਇਸ ਮੌਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਵਿੱਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ।

Punjabi Shorts

Latest News