Wednesday, 26th of August 2026

AAP ‘ਚ ਵੱਡਾ ਧਮਾਕਾ! ਅਸਤੀਫਿਆਂ ਦੀ ਲੱਗੀ ਝੜੀ…11 ਅਹੁਦੇਦਾਰਾਂ ਅਤੇ 8 ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ; ਜਾਣੋ ਵਜ੍ਹਾ

ਫਾਜ਼ਿਲਕਾ ਵਿੱਚ ਆਮ ਆਦਮੀ ਪਾਰਟੀ ਦੇ 11 ਅਹੁਦੇਦਾਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਨ੍ਹਾਂ ਵਿੱਚ 8 ਜ਼ਿਲ੍ਹਾ ਪੱਧਰੀ ਵਿੰਗਾਂ ਦੇ ਇੰਚਾਰਜ ਵੀ ਸ਼ਾਮਲ ਹਨ। 24 ਅਗਸਤ ਨੂੰ ਹੋਈ ਮੀਟਿੰਗ ਤੋਂ ਬਾਅਦ ਸਾਰਿਆਂ ਨੇ ਸਾਂਝੇ ਤੌਰ ’ਤੇ ਅਸਤੀਫ਼ੇ ਦੇ ਕੇ ਸੀਨੀਅਰ ਆਗੂਆਂ ਨੂੰ ਭੇਜੇ। ਅਹੁਦੇਦਾਰਾਂ ਨੇ ਦੋਸ਼ ਲਾਇਆ ਕਿ ਪੁਰਾਣੇ ਆਗੂਆਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਉਨ੍ਹਾਂ ਵਿੱਚ ਨਾਰਾਜ਼ਗੀ ਸੀ। ਦੂਜੇ ਪਾਸੇ ਜ਼ਿਲ੍ਹਾ ਪ੍ਰਧਾਨ ਉਪਕਾਰ ਜਾਖੜ ਨੇ ਕਿਹਾ ਕਿ ਉਹ ਨਾਰਾਜ਼ ਅਹੁਦੇਦਾਰਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਾਈ ਰੱਖਣ ਲਈ ਗੱਲਬਾਤ ਕੀਤੀ ਜਾ ਰਹੀ ਹੈ।

Edited By: Lajwinder Kaur | Updated at: August 26th 2026 02:50 PM
Trending News
AAP ‘ਚ ਵੱਡਾ ਧਮਾਕਾ! ਅਸਤੀਫਿਆਂ ਦੀ ਲੱਗੀ ਝੜੀ…11 ਅਹੁਦੇਦਾਰਾਂ ਅਤੇ 8 ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ; ਜਾਣੋ ਵਜ੍ਹਾ

AAP ‘ਚ ਵੱਡਾ ਧਮਾਕਾ! ਅਸਤੀਫਿਆਂ ਦੀ ਲੱਗੀ ਝੜੀ…11 ਅਹੁਦੇਦਾਰਾਂ ਅਤੇ 8 ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ; ਜਾਣੋ ਵਜ੍ਹਾ

ਫਾਜ਼ਿਲਕਾ ਵਿੱਚ ਆਮ ਆਦਮੀ ਪਾਰਟੀ ਦੇ 11 ਅਹੁਦੇਦਾਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਨ੍ਹਾਂ ਵਿੱਚ ਵੱਖ-ਵੱਖ ਸੰਗਠਨਾਂ ਦੇ 8 ਜ਼ਿਲ੍ਹਾ ਪ੍ਰਧਾਨ ਵੀ ਸ਼ਾਮਲ ਹਨ। ਅਸਤੀਫ਼ੇ ਦਾ ਪੱਤਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹੇ ਭਰ ਵਿੱਚ ਇਸ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਅਸਤੀਫਿਆਂ ਦੀ ਲੱਗੀ ਝੜੀ

ਇਸ ਦੀ ਪੁਸ਼ਟੀ ਜ਼ਿਲ੍ਹਾ ਯੂਥ ਵਿੰਗ ਦੇ ਇੰਚਾਰਜ ਸੁਖਮਨਜੋਤ ਸਿੰਘ ਸੰਧੂ ਨੇ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ 24 ਅਗਸਤ ਨੂੰ ਫਾਜ਼ਿਲਕਾ ਵਿੱਚ ਅਹੁਦੇਦਾਰਾਂ ਦੀ ਇੱਕ ਮੀਟਿੰਗ ਹੋਈ ਸੀ। ਇਸ ਵਿੱਚ ਸਾਰੇ ਸਬੰਧਤ ਅਹੁਦੇਦਾਰ ਮੌਜੂਦ ਸਨ। ਮੀਟਿੰਗ ਵਿੱਚ ਸਹਿਮਤੀ ਬਣਨ ਤੋਂ ਬਾਅਦ ਸਾਰਿਆਂ ਨੇ ਆਪਣੇ ਅਸਤੀਫ਼ੇ ਪੱਤਰਾਂ 'ਤੇ ਦਸਤਖ਼ਤ ਕੀਤੇ ਅਤੇ ਉਨ੍ਹਾਂ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਭੇਜ ਦਿੱਤਾ।

ਸੰਧੂ ਦਾ ਦੋਸ਼ ਹੈ ਕਿ ਜ਼ਿਲ੍ਹਾ ਪ੍ਰਧਾਨ ਉਪਕਾਰ ਜਾਖੜ ਵੱਲੋਂ ਜ਼ਿਲ੍ਹਾ ਪੱਧਰ 'ਤੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਪੁਰਾਣੇ ਆਗੂਆਂ ਨੂੰ ਲਾਂਭੇ ਅਤੇ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ। ਇਸੇ ਗੱਲ ਨੂੰ ਲੈ ਕੇ ਅਹੁਦੇਦਾਰਾਂ ਵਿੱਚ ਨਾਰਾਜ਼ਗੀ ਸੀ, ਜਿਸ ਦੇ ਚੱਲਦਿਆਂ 11 ਅਹੁਦੇਦਾਰਾਂ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਲਿਆ।

ਵਿਧਾਨ ਸਭਾ ਹਲਕਿਆਂ ਵਿੱਚ ਕੀਤੀਆਂ ਜਾ ਰਹੀਆਂ ਨੇ ਨਵੀਆਂ ਨਿਯੁਕਤੀਆਂ

ਸੁਖਮਨਜੋਤ ਸਿੰਘ ਸੰਧੂ ਨੇ ਕਿਹਾ ਕਿ ਦੋ ਦਿਨ ਬਾਅਦ ਅਸਤੀਫ਼ੇ ਦਾ ਪੱਤਰ ਸੋਸ਼ਲ ਮੀਡੀਆ 'ਤੇ ਕਿਵੇਂ ਵਾਇਰਲ ਹੋਇਆ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਮੁਤਾਬਕ, ਹਾਲ ਹੀ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।

ਨਾਰਾਜ਼ ਅਹੁਦੇਦਾਰਾਂ ਨਾਲ ਸੰਪਰਕ ਕਰ ਰਹੇ ਹਾਂ

ਉੱਧਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਜਾਖੜ ਨੇ ਕਿਹਾ ਕਿ ਉਹ ਨਾਰਾਜ਼ ਅਹੁਦੇਦਾਰਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰ ਅਜਿਹੀ ਕਿਹੜੀ ਗੱਲ ਹੋਈ, ਜਿਸ ਕਾਰਨ ਅਹੁਦੇਦਾਰਾਂ ਨੂੰ ਅਸਤੀਫ਼ਾ ਦੇਣਾ ਪਿਆ, ਇਸ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਸਾਰਿਆਂ ਨੂੰ ਪਾਰਟੀ ਵਿੱਚ ਬਣਾਈ ਰੱਖਣ ਲਈ ਗੱਲਬਾਤ ਕਰਕੇ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹਨਾਂ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ

ਅਸਤੀਫ਼ਾ ਦੇਣ ਵਾਲਿਆਂ ਵਿੱਚ ਜ਼ਿਲ੍ਹਾ ਸਕੱਤਰ ਨਰੇਸ਼ ਘੁਬਾਇਆ, ਜ਼ਿਲ੍ਹਾ ਯੂਥ ਵਿੰਗ ਇੰਚਾਰਜ ਸੁਖਮਨਜੋਤ ਸਿੰਘ ਸੰਧੂ, ਜ਼ਿਲ੍ਹਾ ਐੱਸ.ਸੀ. ਵਿੰਗ ਇੰਚਾਰਜ ਛਿੰਦਰਪਾਲ ਸਿੰਘ, ਜ਼ਿਲ੍ਹਾ ਕਿਸਾਨ ਵਿੰਗ ਇੰਚਾਰਜ ਨ੍ਰਿਪਜੀਤ ਸਿੰਘ ਚਾਹਲ, ਜ਼ਿਲ੍ਹਾ ਨਸ਼ਾ ਮੁਕਤੀ ਮੋਰਚਾ ਕੋਆਡੀਨੇਟਰ ਨਵਦੀਪ ਕੰਧਵਾਲੀਆ, ਜ਼ਿਲ੍ਹਾ ਮੀਡੀਆ ਇੰਚਾਰਜ ਬਲਜਿੰਦਰ ਸਿੰਘ, ਜ਼ਿਲ੍ਹਾ ਬੀ.ਸੀ. ਵਿੰਗ ਇੰਚਾਰਜ ਕੇਵਲ ਕ੍ਰਿਸ਼ਨ ਕੰਬੋਜ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਜੀਤ ਸਿੰਘ ਵਾਰਵਲ, ਬੱਲੂਆਣਾ ਹਲਕਾ ਸੰਗਠਨ ਇੰਚਾਰਜ ਸ਼ਾਹਬਾਜ਼ ਸਿੰਘ ਸੰਧੂ, ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਪਰਮਜੀਤ ਸਿੰਘ ਜੱਟਵਾਲੀ ਅਤੇ ਜ਼ਿਲ੍ਹਾ ਸਿੱਖਿਆ ਵਿੰਗ ਇੰਚਾਰਜ ਚਰਨਜੀਤ ਕੌਰ ਸ਼ਾਮਲ ਹਨ।

Punjabi Shorts

Latest News