Thursday, 24th of September 2026

ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ: ਪਿੰਡ ਕੋਠੇ ਅੱਠ ਚੱਕ ਦੇ 100 ਪਰਿਵਾਰ ਨੇ ਅਕਾਲੀ ਦਲ ਦਾ ਫੜਿਆ ਪੱਲਾ, ਸਿਆਸੀ ਹਲਚਲ ਤੇਜ਼...

Edited By: Lajwinder Kaur | Updated at:
ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ: ਪਿੰਡ ਕੋਠੇ ਅੱਠ ਚੱਕ ਦੇ 100 ਪਰਿਵਾਰ ਨੇ ਅਕਾਲੀ ਦਲ ਦਾ ਫੜਿਆ ਪੱਲਾ, ਸਿਆਸੀ ਹਲਚਲ ਤੇਜ਼...

ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ: ਪਿੰਡ ਕੋਠੇ ਅੱਠ ਚੱਕ ਦੇ 100 ਪਰਿਵਾਰ ਨੇ ਅਕਾਲੀ ਦਲ ਦਾ ਫੜਿਆ ਪੱਲਾ, ਸਿਆਸੀ ਹਲਚਲ ਤੇਜ਼...

ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਕਰਕੇ ਹਰ ਸਿਆਸੀ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਇਸੇ ਸਿਲਸਿਲੇ ਵਿੱਚ ਜਗਰਾਓਂ ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਕੋਠੇ ਅੱਠ ਚੱਕ ਦੇ ਲਗਭਗ 100 ਪਰਿਵਾਰ 'ਆਪ' ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਅਕਾਲੀ ਦਲ ਨੇ ਕੀਤਾ ਨਿੱਘਾ ਸਵਾਗਤ

ਇਹ ਵੱਡੀ ਸ਼ਮੂਲੀਅਤ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਾਬਕਾ ਵਿਧਾਇਕ ਕਲੇਰ ਨੇ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਅਕਾਲੀ ਦਲ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਪਿੰਡ ਦੀ ਤਰੱਕੀ ਤੇ ਆਪਣੇ ਹੱਕਾਂ ਦੀ ਰਾਖੀ ਲਈ ਅਕਾਲੀ ਦਲ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ।

ਇਸ ਸ਼ਮੂਲੀਅਤ ਨਾਲ ਜਗਰਾਓਂ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਹੋਰ ਵੀ ਮਜ਼ਬੂਤ ਹੋ ਗਈ ਹੈ।  ਕਲੇਰ ਨੇ ਅੱਗੇ ਕਿਹਾ ਕਿ ਪਾਰਟੀ ਹਮੇਸ਼ਾ ਇਨ੍ਹਾਂ ਪਰਿਵਾਰਾਂ ਦੀਆਂ ਉਮੀਦਾਂ 'ਤੇ ਖ਼ਰੀ ਉਤਰਨ ਲਈ ਵਚਨਬੱਧ ਰਹੇਗੀ।

ਦੱਸ ਦਈਏ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਬਹੁਤ ਸਾਰੇ ਆਗੂ ਇੱਧਰ ਤੋਂ ਉੱਧਰ ਹੋ ਰਹੇ ਹਨ। ਹਰ ਪਾਰਟੀ ਇਸ ਸਮੇਂ ਪੱਬਾਂ ਭਾਰ ਹੋਈ ਪਈ ਹੈ ਅਗਲੇ ਸਾਲ ਹੋਣ ਵਾਲੀ ਚੋਣਾਂ ਨੂੰ ਲੈ ਕੇ। ਕੋਈ ਆਪ ਚ ਸ਼ਾਮਿਲ ਹੋ ਰਿਹਾ, ਕੋਈ ਅਕਾਲੀ ਦਲ ਤੇ ਕੋਈ ਕਾਂਗਰਸ ਅਤੇ ਭਾਜਪਾ ਦੇ ਵਿੱਚ ਸ਼ਾਮਿਲ ਹੋ ਰਿਹਾ ਹੈ।